- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਡਰਨ ਗਰੁੱਪ ਆਫ਼ ਕਾਲਜਿਸ ਦੇ 5 ਵਿਦਿਆਰਥੀ 'ਵਰਸਿਟੀ ਮੈਰਿਟ 'ਚ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਅਪ੍ਰੈਲ 2026 ਦੀਆਂ ਪ੍ਰੀਖਿਆਵਾਂ ਸਬੰਧੀ ਜਾਰੀ ਕੀਤੀ ਗਈ ਮੈਰਿਟ ਸੂਚੀ ਵਿੱਚ ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਪੰਜ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਮੈਰਿਟ ਸੂਚੀ ਅਨੁਸਾਰ ਬੀਐੱਸਸੀ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ਦੀ ਵਿਦਿਆਰਥਣ ਆਰਤੀ ਨੇ 8.27 ਗਰੇਡ ਨਾਲ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ, ਐੱਮਕਾਮ ਦੀਆਂ ਵਿਦਿਆਰਥਣਾਂ ਸਪਨਾ ਦੇਵੀ ਨੇ 8.43 ਗਰੇਡ ਨਾਲ ਦੂਜਾ ਅਤੇ ਨੇਹਾ ਕੁਮਾਰੀ ਨੇ 8.42 ਗਰੇਡ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀਟੈੱਕ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਲਖਵੀਰ ਸਿੰਘ ਨੇ 7.88 ਗਰੇਡ ਅਤੇ ਬੀਐੱਸਸੀ ਮੈਡੀਕਲ ਟੈਕਨਾਲੋਜੀ (ਐਨਸਥੀਸੀਆ ਐਂਡ ਆਪ੍ਰੇਸ਼ਨ ਥੀਏਟਰ) ਦੀ ਵਿਦਿਆਰਥਣ ਤੱਨਮ ਜ਼ਰੀ ਨੇ 8.75 ਗਰੇਡ ਨਾਲ ਯੂਨੀਵਰਸਿਟੀ ਵਿੱਚੋਂ ਸੱਤਵਾਂ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ’ਤੇ ਕਾਲਜ ਦੇ ਚੇਅਰਮੈਨ ਸੁਰਜੀਤ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਅਰਸ਼ਦੀਪ ਸਿੰਘ, ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਵਿਭਾਗ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ।