ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਵੱਲੋਂ ਅਧਿਆਪਕਾਂ ਲਈ ਵਰਕਸ਼ਾਪ
Publish Date: Sun, 11 Oct 2026 03:52 PM (IST)
Updated Date: Sun, 11 Oct 2026 03:53 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਵੱਲੋਂ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਸ਼ਖ਼ਸੀਅਤ ਨਿਖਾਰਨ ਦੇ ਉਦੇਸ਼ ਨਾਲ ‘ਇੰਟਰਪਰਸਨਲ ਸਕਿੱਲਜ਼’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਮੈਕਮਿਲਨ ਪਬਲੀਕੇਸ਼ਨ ਦੀ ਵਿਸ਼ਾ ਮਾਹਿਰ ਜਸਪ੍ਰੀਤ ਕੌਰ ਢਿੱਲੋਂ ਅਤੇ ਮੈਕਮਿਲਨ ਪਬਲੀਕੇਸ਼ਨ ਦੇ ਜਗਦੀਪ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਰਕਸ਼ਾਪ ਦਾ ਆਰੰਭ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਪ੍ਰਿੰਸੀਪਲ ਅਰਚਨਾ ਸੂਦਨ ਵੱਲੋਂ ਵਿਸ਼ਾ ਮਾਹਿਰ ਦਾ ਸਵਾਗਤ ਕਰਕੇ ਕੀਤਾ ਗਿਆ। ਜਸਪ੍ਰੀਤ ਕੌਰ ਢਿੱਲੋਂ ਨੇ ਸਕਾਰਾਤਮਕ ਸੋਚ, ਟੀਮ ਭਾਵਨਾ, ਦੂਜਿਆਂ ਦੀ ਗੱਲ ਧਿਆਨ ਨਾਲ ਸੁਣਨ ਅਤੇ ਕਾਰਜ ਸਥਾਨ ’ਤੇ ਬਿਹਤਰ ਸਬੰਧ ਬਣਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਦਿਲਚਸਪ ਗਤੀਵਿਧੀਆਂ ਰਾਹੀਂ ਅਧਿਆਪਕਾਂ ਨੂੰ ਇਨ੍ਹਾਂ ਹੁਨਰਾਂ ਨੂੰ ਰੋਜ਼ਾਨਾ ਜੀਵਨ ਅਤੇ ਅਧਿਆਪਨ ਕਾਰਜ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਅਧਿਆਪਕਾਂ ਨੇ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਅਖੀਰ ਵਿੱਚ ਜਸਪ੍ਰੀਤ ਕੌਰ ਢਿੱਲੋਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਜਗਦੀਪ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਹ ਪ੍ਰੋਗਰਾਮ ਡਾਇਰੈਕਟਰ ਪ੍ਰੋਫੈੱਸਰ ਜੀਐੱਸ ਮੁਲਤਾਨੀ ਅਤੇ ਡਾਇਰੈਕਟਰ ਨੀਰੂ ਮੁਲਤਾਨੀ ਦੇ ਮਾਰਗ ਦਰਸ਼ਨ ਹੇਠ ਕਰਵਾਇਆ ਗਿਆ। ਇਸ ਵਿੱਚ ਟਾਂਡਾ ਸ਼ਾਖਾ ਦੀ ਪ੍ਰਿੰਸੀਪਲ ਪੂਜਾ ਪਟਿਆਲ ਦਾ ਸਹਿਯੋਗ ਵੀ ਅਹਿਮ ਰਿਹਾ।