- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਦੇ ਉਦੇਸ਼ ਨਾਲ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਅਤੇ ਐੱਸਡੀਐੱਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਚੇਅਰਮੈਨ ਚੇਚੀ ਅਤੇ ਐੱਸਡੀਐੱਮ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੌਰਾਨ ਸੰਭਾਵਿਤ ਬਰਸਾਤ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਬਚਾਅ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਐੱਸਡੀਐੱਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਚੰਗੀ ਤਰ੍ਹਾਂ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਮੀਟਿੰਗ ਵਿੱਚ ਕੰਟਰੋਲਰ ਖੁਰਾਕ ਤੇ ਸਪਲਾਈ ਨਰਿੰਦਰ ਸਿੰਘ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।