- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈੱਡ ਕਰਾਸ ਦੇ 67 ਸਿਖਿਆਰਥੀਆਂ ਨੂੰ ਆਈ.ਐਸ.ਓ. ਸਰਟੀਫਿਕੇਟਾਂ ਦੀ ਵੰਡ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਆਈਏਐੱਸ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਰੈੱਡ ਕਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ ਦੇ ਕੰਪਿਊਟਰ ਟ੍ਰੇਨਿੰਗ ਸੈਂਟਰ ਦੇ 67 ਸਿਖਿਆਰਥੀਆਂ ਨੂੰ ਕੋਰਸ ਪੂਰਾ ਹੋਣ ਉਪਰੰਤ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਸਰਟੀਫਿਕੇਟ ਤਕਸੀਮ ਕੀਤੇ ਗਏ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੰਡੇ ਗਏ। ਇਹ ਸਾਰੇ ਸਰਟੀਫਿਕੇਟ ਆਈਐੱਸਓ ਸਰਟੀਫਾਈਡ ਹਨ, ਜੋ ਕਿ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਮਾਨਤਾ ਪ੍ਰਾਪਤ ਹਨ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਵੀ ਬਹੁਤ ਫਾਇਦੇਮੰਦ ਅਤੇ ਸਹਾਇਕ ਸਾਬਤ ਹੋਣਗੇ। ਉਨ੍ਹਾਂ ਨੇ ਸਾਰੇ ਸਫਲ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਰੈੱਡ ਕਰਾਸ ਸੁਸਾਇਟੀ ਦੇ ਸੰਯੁਕਤ ਸਕੱਤਰ ਆਦਿਤਯ ਰਾਣਾ ਵੱਲੋਂ ਦੱਸਿਆ ਗਿਆ ਕਿ ਦਾਖਲਾ ਲੈਣ ਦੇ ਚਾਹਵਾਨ ਸਾਰੇ ਉਮੀਦਵਾਰ ਸੋਮਵਾਰ ਤੋਂ ਸ਼ੁੱਕਰਵਾਰ, ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਜੋੱਧਾਮੱਲ ਰੋਡ ਸੀਵੀਲ ਲਾਇਨਜ਼ ਸਾਹਮਣੇ ਡਿਜੀਟਲ ਲਾਈਬ੍ਰੇਰੀ ਵਿਖੇ ਨਿੱਜੀ ਤੌਰ ’ਤੇ ਪਹੁੰਚ ਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।