ਖ਼ਾਲਸਾ ਕਾਲਜ ’ਚ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਖ਼ਾਲਸਾ ਕਾਲਜ ਵਿਖੇ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Tue, 13 Oct 2026 03:22 PM (IST)
Updated Date: Tue, 13 Oct 2026 03:23 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਗਣਿਤ ਅਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ.ਆਈ.ਸੀ. ਦੇ ਬੈਨਰ ਹੇਠ ਸਾਂਝ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਨਮ ਵਰੇ੍ਹਗੰਢ ਨੂੰ ਸਮਰਪਿਤ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸਬ-ਇੰਸਪੈਕਟਰ ਸੁਖਦੇਵ ਸਿੰਘ ਇੰਚਾਰਜ ਸੁਵਿਧਾ ਕੇਂਦਰ ਨੇ ਸਾਈਬਰ ਸੁਰੱਖਿਆ ਦੀ ਮਹੱਤਤਾ ’ਤੇ ਦੱਸਿਆ ਕਿ ਡਿਜ਼ੀਟਲ ਯੁੱਗ ਵਿਚ ਆਨਲਾਈਨ ਸੇਵਾਵਾਂ ਦੇ ਨਾਲ ਨਾਲ ਸਾਈਬਰ ਖਤਰਿਆਂ ਪ੍ਰਤੀ ਜਾਗਰੂਕ ਰਹਿਣ ਦੀ ਬਹੁਤ ਲੋੜ ਹੈ। ਇਸ ਮੌਕੇ ਬੁਲਾਰੇ ਜਤਿੰਦਰ ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ, ਆਨਲਾਈਨ ਧੋਖਾਧੜੀ ’ਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਇਸ ਸਬੰਧੀ ਜਾਗਰੂਕਤਾ ਜਾਣਕਾਰੀ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਪਿ੍ਰੰਸੀਪਲ ਨੇ ਸਬ-ਇੰਸਪੈਕਟਰ ਸੁਖਦੇਵ ਸਿੰਘ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਂਝ ਕੇਂਦਰ ਤੋਂ ਜਸਪਾਲ, ਰੇਖਾ ਰਾਣੀ ਅਤੇ ਕਾਲਜ ਸਟਾਫ਼ ਹਾਜ਼ਰ ਸਨ।