ਸ਼੍ਰੀ ਖੁਰਾਲਗੜ੍ਹ ਸਾਹਿਬ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਤਿਆਰੀਆਂ ਆਰੰਭ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਤਿਆਰੀਆਂ ਆਰੰਭ
Publish Date: Tue, 13 Oct 2026 03:28 PM (IST)
Updated Date: Tue, 13 Oct 2026 03:29 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਫ਼ਰਵਰੀ 2027 ’ਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਉਣ ਲਈ ਪਵਿੱਤਰ ਅਸਥਾਨ ਚਰਨਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ’ਤੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੀ ਉਮੀਦ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਦੇ ਚੇਅਰਮੈਨ ਨਾਜਰ ਰਾਮ ਮਾਨ ਅਤੇ ਰਾਜਨੀਤਿਕ ਵਿੰਗ ਨਾਲ ਸਬੰਧਿਤ ਸਵਾਗਤੀ ਕਮੇਟੀ ਦੇ ਇੰਚਾਰਜ ਜਗਦੀਸ਼ ਕੁਮਾਰ ਨੇ ਦੱਸਿਆ ਕਿ ਕਮੇਟੀ ਵੱਲੋਂ ਵੱਡਾ ਸਮਾਗਮ 31 ਦਸੰਬਰ 2026 ਦੀ ਰਾਤ ਅਤੇ 1 ਜਨਵਰੀ 2027 ਨੂੰ ਹੋਵੇਗਾ ਅਤੇ 650 ਸਾਲਾ ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋਂ ਫ਼ਰਵਰੀ ’ਚ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਕਮੇਟੀ ਦਾ ਆਪਣਾ ਕੋਈ ਪ੍ਰੋਗਰਾਮ ਨਹੀਂ ਹੋਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਤਨ, ਮਨ ਤੇ ਧਨ ਨਾਲ ਸੇਵਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।