- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਸਰਗਰਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਬੇਟੀਆਂ ਦੀ ਸਿੱਖਿਆ, ਸੁਰੱਖਿਆ, ਅਧਿਕਾਰਾਂ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੋਸਟਰਾਂ ਰਾਹੀਂ ‘ਬੇਟੀ ਬਚਾਓ, ਬੇਟੀ ਪੜ੍ਹਾਓ’, ‘ਬੇਟੀਆਂ ਨੂੰ ਸਿੱਖਿਅਤ ਬਣਾਓ’, ‘ਲਿੰਗ ਸਮਾਨਤਾ’ ਅਤੇ ‘ਬੇਟੀਆਂ ਦੇ ਅਧਿਕਾਰ’ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਦੇ ਮੈਂਬਰ ਡਾ. ਗਗਨਦੀਪ ਕੌਰ, ਜਤਿੰਦਰ ਕੌਰ ਅਤੇ ਸੰਦੀਪ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਬੇਟੀਆਂ ਦੀ ਸਿੱਖਿਆ ਤੇ ਸਸ਼ਕਤੀਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਬੇਟੀਆਂ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਅਹਿਮ ਆਧਾਰ ਹਨ। ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।