- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਸਾਲਾਨਾ ਖੇਡਾਂ ’ਚ ਨੰਨ੍ਹੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਹੈਪੀ, ਪੰਜਾਬੀ ਜਾਗਰਣ, ਬੁੱਲ੍ਹੋਵਾਲ : ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਅਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਖੇਡ ਇੰਚਾਰਜ ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਨਾ ਖੇਡਾਂ ਕਰਵਾਈਆਂ ਗਈਆਂ। ਖੇਡ ਸਮਾਰੋਹ ਦੇ ਪਹਿਲੇ ਦਿਨ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਾਲਾਨਾ ਖੇਡਾਂ ਦਾ ਉਦਘਾਟਨ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨਾਲ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ, ਧੀਰਜ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਵਿਕਸਿਤ ਹੁੰਦੇ ਹਨ। ਖੇਡ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਨੇ 20 ਸੋਨ ਤਗਮੇ ਜਿੱਤ ਕੇ ਪਹਿਲਾ ਸਥਾਨ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ 19 ਸੋਨ ਤਗਮਿਆਂ ਨਾਲ ਦੂਜਾ ਸਥਾਨ ਅਤੇ ਸਰ ਮਾਰਸ਼ਲ ਸਕੂਲ ਬੈਂਸ ਆਵਾਨ ਨੇ 14 ਸੋਨ ਤਗਮਿਆਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਸਿੰਘ, ਪ੍ਰਿੰਸੀਪਲ ਕੁਲਵੀਰ ਸਿੰਘ ਅਤੇ ਸਰ ਮਾਰਸ਼ਲ ਸਕੂਲ ਬੈਂਸ ਆਵਾਨ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਅਤੇ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।