- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਵਿਰੋਧੀ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਮੰਦਭਾਗਾ: ਸਚਿਨ ਸਮਿਆਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਜ਼ਿਲ੍ਹਾ ਹੁਸ਼ਿਆਰਪੁਰ ਕਾਂਗਰਸ ਦੇ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਸਮਾਜਿਕ ਮੁਹਿੰਮ ਚਲਾਉਣ ਵਾਲੇ ਮੋਹਰੀ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਦੇ ਮੰਗਲਵਾਰ ਸਵੇਰੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਚਿਨ ਸਮਿਆਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਮਾਲਵਾ ਖੇਤਰ ਦੇ ਕਈ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦਾ ਮੁੱਖ ਉਦੇਸ਼ ਨਸ਼ਿਆਂ ਦੇ ਪਸਾਰ ਨੂੰ ਰੋਕਣਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣਾ ਸੀ। ਉਨ੍ਹਾਂ ਕਿਹਾ ਕਿ ਜੋ ਲੋਕ ਸਮਾਜ ਵਿੱਚ ਹਾਂ-ਪੱਖੀ ਤਬਦੀਲੀ ਲਿਆਉਣ ਅਤੇ ਨੌਜਵਾਨਾਂ ਦਾ ਭਵਿੱਖ ਬਚਾਉਣ ਲਈ ਯਤਨਸ਼ੀਲ ਰਹਿੰਦੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੁੰਦੀ ਹੈ। ਸਚਿਨ ਸਮਿਆਲ ਨੇ ਮੰਗ ਕੀਤੀ ਕਿ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਕਰੇ, ਦੋਸ਼ੀਆਂ ਨੂੰ ਜਲਦੀ ਕਾਬੂ ਕਰੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਏ।