- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਵਾਣੁ ਕੁਟੀਆ ਖਾਨਪੁਰ ਵਿਖੇ ਲਗਾਇਆ ਗਿਆ ਧਿਆਨ ਸਾਧਨਾ ਸ਼ਿਵਰ

ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ, ਸੈਲਾ ਖੁਰਦ : ਨਿਰਵਾਣੁ ਕੁਟੀਆ ਖਾਨਪੁਰ ਵਿਖੇ ਮੈਡੀਟੇਸ਼ਨ ਸ਼ਿਵਰ ਲਗਾਇਆ ਗਿਆ। ਜਿਸ ਵਿੱਚ ਸਰੀਰਕ ਤੰਦਰੁਸਤੀ, ਮਾਨਸਿਕ ਆਨੰਦਤਾ ਅਤੇ ਸਕੂਨ ਦੀ ਪ੍ਰਾਪਤੀ ਲਈ ਧਿਆਨ ਸਾਧਨਾ ਦਾ ਅਭਿਆਸ ਕੀਤਾ ਗਿਆ। ਕੈਂਪ ਤੋਂ ਬਾਅਦ ਸੁਸਾਇਟੀ ਦੀ ਪ੍ਰਧਾਨ ਗਗਨਦੀਪ ਕੌਰ ਸੋਨੂ, ਨਿਰਮਲ ਕੌਰ ਬੋਧ, ਰੇਖਾ ਰਾਣੀ, ਸੁਮੀਤਾ, ਗੁਰਪਾਲ ਕੌਰ, ਪਰਮਜੀਤ ਕੌਰ ਅਤੇ ਹੰਸ ਰਾਜ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਵੱਲੋਂ 15ਵਾਂ ਅਸ਼ੋਕ ਵਿਜੇ ਦਸ਼ਮੀ ਸਮਾਗਮ ਅਤੇ ਬਾਬਾ ਸਾਹਿਬ ਅੰਬੇਡਕਰ ਮੇਲਾ 25 ਅਕਤੂਬਰ ਐਤਵਾਰ ਨੂੰ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਦੇ ਨਜ਼ਦੀਕ ਬੀਡੀਓ ਕਾਲੋਨੀ ਵਾਰਡ ਨੰਬਰ 12- 13 ਵਿਖੇ ਦੁਪਹਿਰ 12 ਤੋਂ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਮਹਿਮਾਨ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਹਲਕਾ ਵਿਧਾਇਕ ਗੜਸ਼ੰਕਰ ਹੋਣਗੇ। ਇਸ ਮੌਕੇ ਦੀਆਂ ਰਾਣੀ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਨਾਟਕ, ਕੋਰੀਓਗ੍ਰਾਫੀ, ਸਕਿੱਟਾਂ ਅਤੇ ਗੀਤ ਪੇਸ਼ ਕੀਤੇ ਜਾਣਗੇ। ਇਹ ਸਮਾਗਮ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਸਿੱਧ ਜੋਗੀ ਟਰੱਸਟ ਖਾਨਪੁਰ ਵੱਲੋਂ ਡਾਕਟਰ ਪ੍ਰਭ ਹੀਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ।