ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ’ਚ ਸੰਘਰਸ਼ ਤੇਜ਼ ਕਰਨ ਦਾ ਸੱਦਾ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ’ਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ
Publish Date: Tue, 13 Oct 2026 05:32 PM (IST)
Updated Date: Tue, 13 Oct 2026 05:32 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਹੀਨਾਵਾਰ ਮੀਟਿੰਗ ਸ਼੍ਰੀ ਮੌਨਸਰ ਮੰਦਰ ਮੁਕੇਰੀਆਂ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਵਿੱਛੜੇ ਸਾਥੀਆਂ ਚਮਨ ਲਾਲ ਬਹਿਬਲ ਮੰਜ ਅਤੇ ਪਰਮਜੀਤ ਸਿੰਘ ਵਾਲੀਆ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਈ ਮਹਾਂ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਦਰਸ਼ਨ ਸਿੰਘ ਸੈਣੀ, ਗਿਰਧਾਰੀ ਲਾਲ ਮਿਨਹਾਸ, ਬਲਵਿੰਦਰ ਸਿੰਘ, ਤਰਸੇਮ ਲਾਲ, ਪ੍ਰਿੰਸੀਪਲ ਗੋਬਿੰਦ ਸਿੰਘ ਅਤੇ ਸੁਜਾਨ ਸਿੰਘ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਕਰਾਰ ਦਿੰਦਿਆਂ ਇਸ ਦੀ ਸਫ਼ਲਤਾ ਲਈ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਧਾਈ ਦਿੱਤੀ। ਜਸਵੀਰ ਸਿੰਘ, ਅਵਤਾਰ ਸਿੰਘ, ਜਗਜੀਵਨ ਸਿੰਘ, ਮੋਹਨ ਲਾਲ, ਸ਼ਮਸ਼ੇਰ ਸਿੰਘ, ਪਿਆਰਾ ਸਿੰਘ, ਜਗਤਾਰ ਸਿੰਘ ਅਤੇ ਕੁਲਦੀਪ ਸਿੰਘ ਨੇ ਏਕਤਾ ਮਜ਼ਬੂਤ ਕਰਨ ਲਈ ਦਫ਼ਤਰਾਂ ਅਤੇ ਸਕੂਲਾਂ ਵਿੱਚ ਮੁਹਿੰਮ ਚਲਾ ਕੇ ਮੁਲਾਜ਼ਮਾਂ ਨੂੰ ਲਾਮਬੰਦ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਮਹਿੰਗਾਈ ਭੱਤੇ ਸਬੰਧੀ ਰਿੱਟ ਦੀ ਸਥਿਤੀ ਅਤੇ ਹੋਰ ਅਦਾਲਤੀ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹਾਈ ਕੋਰਟ ਦੇ ਜੱਜਾਂ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਦੇ ਬਿਆਨਾਂ ਦੀ ਨਿਖੇਧੀ ਕੀਤੀ। ਐਂਚਲ ਸਿੰਘ, ਗਣੇਸ਼ ਮਹਿਤਾ, ਬਲਦੇਵ ਕ੍ਰਿਸ਼ਨ, ਨਿਰਮਲ ਚੰਦ ਛਿੱਬਰ ਅਤੇ ਹਰਪਾਲ ਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੌਜੂਦਾ ਸਰਕਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਪਿਛਲੇ ਸੰਘਰਸ਼ਾਂ ਵਿੱਚ ਜਥੇਬੰਦੀ ਦੀ ਭੂਮਿਕਾ ’ਤੇ ਤਸੱਲੀ ਪ੍ਰਗਟਾਈ ਅਤੇ ਭਵਿੱਖ ਦੇ ਸੰਘਰਸ਼ਾਂ ਤੇ ਪੈਨਸ਼ਨਰ ਦਿਵਸ ਦੀਆਂ ਤਿਆਰੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਮੰਚ ਸੰਚਾਲਨ ਜਨਰਲ ਸਕੱਤਰ ਪ੍ਰਿੰਸੀਪਲ ਜਗਜੀਤ ਸਿੰਘ ਨੇ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਦੇਵ ਕ੍ਰਿਸ਼ਨ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਮਲਕੀਅਤ ਸਿੰਘ ਇੰਸਪੈਕਟਰ ਅਤੇ ਹੋਰ ਪੈਨਸ਼ਨਰ ਹਾਜ਼ਰ ਸਨ।