- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਹੋਏ ਸਵਾਲ: ਵਰਿੰਦਰ ਲਗਵਾਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਕੇਰੀਆਂ ਤੋਂ ਹਲਕਾ ਇੰਚਾਰਜ ਵਰਿੰਦਰ ਲਗਵਾਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਜੁੜਿਆ ਗੰਭੀਰ ਮਾਮਲਾ ਦੱਸਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਲਗਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਮਾਨਸਾ ਖੇਤਰ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰ ਰਹੇ ਸਨ। ਅਜਿਹੇ ਸਮਾਜਿਕ ਕਾਰਕੁੰਨ ਦੀ ਦਿਨ-ਦਿਹਾੜੇ ਹੱਤਿਆ ਹੋਣਾ ਬੇਹੱਦ ਮੰਦਭਾਗੀ ਘਟਨਾ ਹੈ, ਜਿਸ ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਹੈ, ਪਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਵਰਿੰਦਰ ਲਗਵਾਲ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।