- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਕਾਨੂੰਨ-ਵਿਵਸਥਾ ਤੇ ਨਸ਼ਿਆਂ ’ਚ ਫੇਲ੍ਹ: ਸਰਿਤਾ ਸ਼ਰਮਾ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਸਾਬਕਾ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਕਾਂਗਰਸ ਦੀ ਸੀਨੀਅਰ ਆਗੂ ਸਰਿਤਾ ਸ਼ਰਮਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੌਜੂਦਾ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ। ਸਰਿਤਾ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਇਸ ਗੰਭੀਰ ਸਥਿਤੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕਤਲ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।