- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਗੁਰਮਤਿ ਸਮਾਗਮ ਲਈ ਸੰਗਤਾਂ 'ਚ ਭਾਰੀ ਉਤਸ਼ਾਹ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਅਸਥਾਨ ਪੁਰਹੀਰਾਂ ਵਿਖੇ 17 ਅਕਤੂਬਰ ਨੂੰ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਮੈਨੇਜਰ ਗੁਰਲਿਆਕਤ ਸਿੰਘ ਬਰਾੜ ਨੇ ਦੱਸਿਆ ਕਿ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਦੁਪਹਿਰ 3 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ। ਜਿਸ ’ਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਕਥਾਵਾਚਕ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਬਲਜੀਤ ਸਿੰਘ ਅਰਦਾਸੀਆ ਸਿੰਘ ਸ੍ਰੀ ਦਰਬਾਰ ਸਾਹਿਬ, ਸੰਤ ਅਨੂਪ ਸਿੰਘ ਉਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਕੀਰਤਨ ਸਿੰਘ ਯੂਐੱਸਏ ਸਮੇਤ ਹੋਰ ਸੰਤ ਮਹਾਪੁਰਸ਼ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ।