ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪੰਜਾਬ ਬੰਦ ਨੂੰ ਪੱਗੜੀ ਸੰਭਾਲ ਲਹਿਰ ਦੀ ਹਮਾਇਤ
ਪਰਮਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪੰਜਾਬ ਬੰਦ ਨੂੰ ਪੱਗੜੀ ਸੰਭਾਲ ਲਹਿਰ ਦੀ ਹਮਾਇਤ
Publish Date: Wed, 14 Oct 2026 04:39 PM (IST)
Updated Date: Wed, 14 Oct 2026 04:42 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਨਸ਼ਾ ਤਸਕਰਾਂ ਦਾ ਵਿਰੋਧ ਕਰਨ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੱਗੜੀ ਸੰਭਾਲ ਲਹਿਰ ਪੰਜਾਬ ਅਤੇ ਇਸ ਦੀਆਂ ਭਰਾਤਰੀ ਜਥੇਬੰਦੀਆਂ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਮੁਕੇਰੀਆਂ ਦੇ ਕਸਬਾ ਭੰਗਾਲਾ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪੱਗੜੀ ਸੰਭਾਲ ਲਹਿਰ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਅਤੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਜਹਾਨਪੁਰ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁੰਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਾ ਤਸਕਰੀ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ। ਉਨ੍ਹਾਂ ਲੋਕਾਂ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।