- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੇਰੇ ਏ ਪੰਜਾਬ ਕਿਸਾਨ ਯੂਨੀਅਨ ਵੱਲੋ ਇਲਾਕੇ ਦੀਆ ਸਮੂਹਿਕ ਜਥੇਬੰਦੀਆਂ ਨੂੰ 15 ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ ਗੜ੍ਹਸ਼ੰਕਰ ਨੇ ਸਮਰਥਨ ਕੀਤਾ ਹੈ। ਯੂਨੀਅਨ ਵੱਲੋਂ ਇਲਾਕੇ ਦੀਆਂ ਸਮੂਹ ਜਥੇਬੰਦੀਆਂ ਨੂੰ ਬੰਦ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ ਹੈ। ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਭੱਠਲ ਨੇ ਕਿਹਾ ਕਿ 15 ਅਕਤੂਬਰ ਨੂੰ ਸਵੇਰੇ 10 ਵਜੇ ਗੜ੍ਹਸ਼ੰਕਰ ਦੇ ਬੰਗਾ ਚੌਕ ਵਿਖੇ ਇਕੱਠੇ ਹੋ ਕੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਹ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਕਾਨਦਾਰਾਂ, ਵਪਾਰ ਮੰਡਲ ਅਤੇ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੁਕਾਨਾਂ, ਬਾਜ਼ਾਰ ਅਤੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਇਆ ਜਾਵੇ।