- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਪ੍ਰਧਾਨਗੀ ਹੇਠ ਸੀਐੱਚਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਮਾਨਸਿਕ ਤਣਾਅ ਆਮ ਜਿਹੀ ਬਿਮਾਰੀ ਹੋ ਗਈ ਹੈ। ਸੋਚਣਾ, ਮਹਿਸੂਸ ਕਰਨ ਅਤੇ ਵਿਵਹਾਰ ਵਿਚ ਬਦਲਾਅ ਕਰਨ ਵਾਲੇ ਵਿਕਾਰ ਨੂੰ ਮਾਨਸਿਕ ਰੋਗ ਕਹਿੰਦੇ ਹਨ। ਮਾਨਸਿਕ ਤਣਾਅ ਕਈ ਬਿਮਾਰੀਆਂ ਦਾ ਕਾਰਨ ਬਣਦਾ ਹੈ। ਸਕਾਰਾਤਮਕ ਸੋਚ, ਸਮੇ ਸਿਰ ਨੀਂਦ ਲੈਣਾ, ਸੰਤੁਲਿਤ ਭੋਜਨ ਅਤੇ ਯੋਗ ਆਦਿ ਦੁਆਰਾ ਇਸ ਤੋ ਬਚਾਅ ਕੀਤਾ ਜਾ ਸਕਦਾ ਹੈ। ਮਾਨਸਿਕ ਰੋਗਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਮਨੋਰੋਗ ਮਾਹਿਰ ਅਤੇ ਕੌਸਲਰ ਦੀ ਸੁਵਿਧਾ ਉਪਲਬਧ ਹੈ ਜਿੱਥੇ ਮਰੀਜ਼ ਦਵਾਈਆਂ ਰਾਹੀਂ, ਸਲਾਹ ਅਤੇ ਵਿਸਥਾਰ ਵਿਚ ਗੱਲਬਾਤ ਕਰ ਕੇ ਇਲਾਜ ਕਰਵਾ ਸਕਦਾ ਹੈ ਅਤੇ ਲੋੜ ਪੈਣ ’ਤੇ ਮਰੀਜ਼ ਨੂੰ ਦਾਖਲ ਕਰਨ ਦਾ ਪ੍ਰਬੰਧ ਵੀ ਹੈ। ਇਸ ਮੌਕੇ ਜਸਤਿੰਦਰ ਸਿੰਘ ਬੀਈਈ, ਮਪਹਸ ਪਰਦੀਪ ਕੌਰ, ਅਮਿਤ ਸ਼ਰਮਾ ਅਤੇ ਗੁਰਿੰਦਰਜੀਤ ਸਿੰਘ, ਮਪਹਵ ਮੋਨਿਕਾ ਅਤੇ ਜਣਯੋਧ ਸਿੰਘ ਅਤੇ ਆਮ ਲੋਕ ਹਾਜ਼ਰ ਸਨ।