ਬਿਜਲੀ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਬਿਜਲੀ ਕਾਮਿਆਂ ਵਲੋਂ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ
Publish Date: Wed, 14 Oct 2026 06:20 PM (IST)
Updated Date: Wed, 14 Oct 2026 06:21 PM (IST)
ਦੇਸ ਰਾਜ, ਪੰਜਾਬੀ ਜਾਗਰਣ ਤਲਵਾੜਾ : ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ 16 ਨੂੰ ਮੰਡਲ/ਉਪ ਮੰਡਲ ਪੱਧਰ ’ਤੇ ਰੋਸ ਰੈਲੀਆਂ ਕਰਨ ਅਤੇ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਫੈਸਲਾ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੰਡਲ ਇਕਾਈ ਦੀ ਹਾਜੀਪੁਰ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਜਗਜੀਤ ਸਿੰਘ ਤੇ ਸਕੱਤਰ ਸੁਰਜੀਤ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਜ਼ੋਨ ਦੇ ਸਹਾਇਕ ਸਕੱਤਰ ਇੰਦਰਜੀਤ ਸਿੰਘ ਅਤੇ ਸਰਕਲ ਦੇ ਮੀਤ ਪ੍ਰਧਾਨ ਮਨਮੋਹਨ ਸਿੰਘ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। 16 ਅਕਤੂਬਰ ਨੂੰ 21 ਤੇ 22 ਅਕਤੂਬਰ 2026 ਦੀ ਸਮੂਹਿਕ ਛੁੱਟੀ ਦੀ ਤਿਆਰੀ ਲਈ ਉਪ ਮੰਡਲ ਅਤੇ ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਵਿੱਤ ਮੰਤਰੀ ਪੰਜਾਬ ਵਿਰੁੱਧ ਦਿੜਬਾ ਵਿਖੇ 28 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਧਰਨੇ ਮੌਕੇ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। 28 ਅਕਤੂਬਰ ਤੋਂ ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਆਪਣੀ ਬਣਦੀ ਡਿਊਟੀ ਕਰਨਗੇ। ਇਸ ਮੌਕੇ ਮਨਜੀਤ ਸਿੰਘ, ਬਲਕਾਰ ਸਿੰਘ, ਨਰਿੰਦਰ ਸਿੰਘ, ਗੁਰਦਿਆਲ ਸਿੰਘ, ਭਜਨ ਸਿੰਘ, ਸੁਰਜੀਤ ਕੁਮਾਰ, ਰਜਨੀਸ਼ ਕੁਮਾਰ, ਰਾਮਜੀ ਦਾਸ, ਸੁਨੀਲ ਕੁਮਾਰ, ਸੁਭਾਸ ਚੰਦਰ, ਰਵਿੰਦਰ ਚੌਧਰੀ, ਅਨਿਲ ਕੁਮਾਰ ਆਦਿ ਵੀ ਹਾਜ਼ਰ ਸਨ।