- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਦੀ ਹੱਤਿਆ ਪੰਜਾਬ ਸਰਕਾਰ ਦੀ ਅਸਫ਼ਲਤਾ ਦਾ ਸਬੂਤ: ਸ਼ੰਭੂ ਨਾਥ ਭਾਰਤੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਨਸ਼ਿਆਂ ਵਿਰੁੱਧ ਦਲੇਰੀ ਨਾਲ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਵਿੱਚ ਅਸਫ਼ਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਇਸ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਜਾਰੀ ਹੈ। ਭਾਰਤੀ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਬੋਲਣ ਵਾਲੇ ਵਿਅਕਤੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਮਿਲ ਰਿਹਾ। ਭਾਰਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਬਾਰੇ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।