- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦਾ ਪੁਤਲਾ ਫੂਕ ਪਰਮਿੰਦਰ ਸਿੰਘ ਝੋਟਾ ਨੂੰ ਭੇਟ ਕੀਤੀ ਸ਼ਰਧਾਂਜਲੀ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਜਵਾੜਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਨਿਜਾਤ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਜਗਤਾਰ ਸਿੰਘ, ਪ੍ਰੇਮ ਸਿੰਘ ਪਿੱਪਲਾਂ ਵਾਲਾ, ਭੁਪਿੰਦਰ ਸਿੰਘ, ਸੂਰਜ ਸਿੰਘ, ਮਨਪ੍ਰੀਤ ਸਿੱਧੂ, ਸਰਬਜੀਤ ਸਾਬੀ, ਜਸਵਿੰਦਰ ਸਿੰਘ, ਗੁਰਵਿੰਦਰ ਲੱਕੀ, ਇਕਬਾਲ ਸਿੰਘ ਗੋਪੀ, ਸੰਜੀਵ ਥਾਪਰ, ਸੁਖਦੇਵ ਸਿੰਘ, ਐਡਵੋਕੇਟ ਸੁਖਬੀਰ ਸਿੰਘ ਸਮੇਤ ਸੈਂਕੜੇ ਅਕਾਲੀ ਵਰਕਰ ਮੌਜੂਦ ਸਨ।