- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਡਾ ਸਰਾਂ ਮੁਕੰਮਲ ਬੰਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਰਾਜਨੀਤਿਕ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਡਾ ਸਰਾਂ ਵਿਖੇ ਭਰਵਾਂ ਸਮਰਥਨ ਮਿਲਿਆ। ਬੰਦ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਰੋਸ ਪ੍ਰਗਟਾਇਆ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਕਤਲ ਹੋਣਾ ਬੇਹੱਦ ਦੁਖਦਾਈ ਘਟਨਾ ਹੈ। ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੁੰਦਾ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਬੰਦ ਦੇ ਸੱਦੇ ਦੌਰਾਨ ਅੱਡਾ ਸਰਾਂ ਦੇ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹੀਆਂ ਅਤੇ ਲੋਕਾਂ ਨੇ ਸ਼ਾਂਤੀਪੂਰਵਕ ਢੰਗ ਨਾਲ ਆਪਣਾ ਰੋਸ ਪ੍ਰਗਟਾਇਆ। ਦੁਕਾਨਦਾਰਾਂ ਅਤੇ ਹੋਰ ਹਾਜ਼ਰ ਲੋਕਾਂ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਵਾਰਿਸ ਪੰਜਾਬ ਦੇ ਅੱਡਾ ਸਰਾਂ ਦੇ ਪ੍ਰਧਾਨ ਜਸਵਿੰਦਰ ਸਿੰਘ ਚੋਹਾਨ ਤੋਂ ਇਲਾਵਾ ਅਮਰ ਸਿੰਘ, ਸ਼ਮਸ਼ੇਰ ਸਿੰਘ, ਸਹਿਨਾਜ਼ ਸਿੰਘ, ਦਰਸ਼ਨਪ੍ਰੀਤ ਸਿੰਘ, ਸਾਹਿਬ, ਗੋਲਡੀ, ਅਰਮਨਪ੍ਰੀਤ ਸਿੰਘ, ਨੋਨੀ ਤੇਜੀ ਸਮੇਤ ਹੋਰ ਵੀ ਹਾਜ਼ਰ ਸਨ।