- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਦਸੂਹਾ ਦੇ ਹਾਜੀਪੁਰ ਚੌਂਕ ਵਿਖੇ ਕੀਤਾ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦਸੂਹਾ : ਪੰਜਾਬ ਦੇ ਨੌਜਵਾਨ ਅਤੇ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਕੱਲ ਸ਼ਹਿਰ ਦਸੂਹਾ ਦੇ ਹਾਜੀਪੁਰ ਚੌਂਕ ਵਿਖੇ ਧਰਨਾ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦਾ ਅਸਰ ਦਸੂਹਾ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ। ਧਰਨੇ ਦੌਰਾਨ ਰਾਜਨੀਤਿਕ , ਸਮਾਜਿਕ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਪੰਜਾਬ ਬੰਦ ਦੇ ਸੱਦੇ ਨੂੰ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਰੋਸ ਪ੍ਰਦਰਸ਼ਨ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਵਿੱਕਾ ਚੀਮਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਸੁਸ਼ੀਲ ਕੁਮਾਰ ਪਿੰਕੀ, ਰਵਿੰਦਰ ਰਵੀ ਸ਼ਿੰਗਾਰੀ, ਦਲਵਿੰਦਰ ਸਿੰਘ ਬੋਦਲ, ਵਿਵੇਕ ਰਿੰਕਾ, ਹਰਵਿੰਦਰ ਸਿੰਘ ਵਿੱਕੀ ,ਭੁਪਿੰਦਰ ਸਿੰਘ ਨੀਲੂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਵਿੰਦਰ ਸਿੰਘ ਕਾਲੜਾ, ਇੰਦਰਜੀਤ ਸਿੰਘ ਕਾਲਰਾ, ਸੱਜਣ ਢਿੱਲੋ, ਹਰਵਿੰਦਰ ਸਿੰਘ ਕਾਹਲੋ, ਅਮਰੀਕ ਸਿੰਘ ਸੰਘੇੜਾ ਸਰਕਲ ਪ੍ਰਧਾਨ ਅਕਾਲੀ ਦਲ ਵਾਰਸ ਪੰਜਾਬ, ਭੁੱਲਾ ਰਾਣਾ, ਲੱਖੀ ਸਿੰਘ ਮੁਲਤਾਨੀ, ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਹੋਰ ਹਾਜ਼ਰ ਸਨ।