- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਗੌਰਵ, ਪੰਜਾਬੀ ਜਾਗਰਣ
ਗੜ੍ਹਦੀਵਾਲਾ : ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ ਸੈੱਲ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੈੱਲ ਵੱਲੋਂ ਆਈਕਿਊਏਸੀ.ਅਤੇ ਆਈਆਈਸੀ ਦੇ ਸਹਿਯੋਗ ਨਾਲ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ‘ਛੋਟੇ ਕਦਮ, ਵੱਡਾ ਪ੍ਰਭਾਵ : ਆਓ ਮਿਲ ਕੇ ਕੈਂਸਰ ਤੋਂ ਬਚਾਅ ਕਰੀਏ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੈਪੀਟਲ ਹਸਪਤਾਲ ਜਲੰਧਰ ਤੋਂ ਸੀਨੀਅਰ ਕੰਸਲਟੈਂਟ ਰੇਡੀਏਸ਼ਨ ਓਨਕੋਲੋਜਿਸਟ ਡਾ. ਪ੍ਰੀਤੀ ਨੇਗੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਏਐੱਸ ਕਪੂਰ, ਸੇਲਜ਼ ਐਂਡ ਮਾਰਕੀਟਿੰਗ ਹੈੱਡ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਡਾ. ਪ੍ਰੀਤੀ ਨੇਗੀ ਨੇ ਕੈਂਸਰ ਦੇ ਮੁੱਢਲੇ ਲੱਛਣਾਂ, ਇਸ ਦੇ ਸੰਭਾਵੀ ਕਾਰਨਾਂ, ਸਮੇਂ ਸਿਰ ਜਾਂਚ ਅਤੇ ਰੋਕਥਾਮ ਦੇ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਕਿਸੇ ਵੀ ਅਸਾਧਾਰਨ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਲੋੜ ਪੈਣ ’ਤੇ ਮਾਹਿਰ ਡਾਕਟਰ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਅਤੇ ਬਿਮਾਰੀਆਂ ਦੀ ਰੋਕਥਾਮ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।