ਡੀ.ਏ.ਵੀ. ਪਬਲਿਕ ਸਕੂਲ ’ਚ ਕਰਵਾਈ ਅਧਿਆਪਕ-ਮਾਪੇ ਮਿਲਣੀ
ਡੀ.ਏ.ਵੀ. ਪਬਲਿਕ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ
Publish Date: Sat, 17 Oct 2026 03:34 PM (IST)
Updated Date: Sat, 17 Oct 2026 03:36 PM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਦੀ ਪ੍ਰਧਾਨਗੀ ਹੇਠ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ। ਇਹ ਮਿਲਣੀ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਕਰਵਾਈ ਗਈ। ਇਸ ਮੌਕੇ ਅਧਿਆਪਕਾਂ ਨੇ ਆਪਣੇ-ਆਪਣੇ ਵਰਗਾਂ ਵਿੱਚ ਮਾਪਿਆਂ ਨਾਲ ਮੀਟਿੰਗ ਕੀਤੀ ਤੇ ਵੱਖ-ਵੱਖ ਵਿਸ਼ਿਆ ’ਤੇ ਵਿਸਥਾਰਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆ, ਵਿੱਦਿਅਕ ਪ੍ਰਾਪਤੀਆਂ, ਅਨੁਸ਼ਾਸਨ, ਵਿਵਹਾਰ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਹੀ ਬੱਚਿਆਂ ਦਾ ਵਿੱਦਿਅਕ, ਨੈਤਿਕ ਅਤੇ ਮਾਨਸਿਕ ਵਿਕਾਸ ਸੰਭਵ ਹੈ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।