- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵ. ਡਾ. ਮੋਹਨ ਲਾਲ ਥੰਮਣ ਦੀ ਯਾਦ ’ਚ 25 ਅਕਤੂਬਰ ਨੂੰ ਮੁਫ਼ਤ ਸਿਹਤ ਕੈਂਪ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸਵ. ਡਾ. ਮੋਹਨ ਲਾਲ ਬੰਮਣ ਦੀ ਮਿੱਠੀ ਯਾਦ ਨੂੰ ਸਮਰਪਿਤ, ਥੰਮਣ ਪਰਿਵਾਰ ਵੱਲੋਂ ਗੜ੍ਹਦੀਵਾਲਾ ਵਿਖੇ ਇੱਕ ਵਿਸ਼ਾਲ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 25 ਅਕਤੂਬਰ ਨੂੰ ਸ਼ਿਵਾਲਾ ਜੰਝ ਘਰ, ਨੇੜੇ ਪੁਲਿਸ ਸਟੇਸ਼ਨ, ਗੜ੍ਹਦੀਵਾਲਾ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਡਾ. ਮੋਹਨ ਲਾਲ ਥੰਮਣ ਦੇ ਪੁੱਤਰ ਅਜੇ ਥੰਮਣ ਨੇ ਦਸਿਆ ਕਿ ਇਹ ਇੱਕ ਬਹੁ-ਆਯਾਮੀ ਕੈਂਪ ਹੋਵੇਗਾ। ਇਸ ਵਿਸ਼ੇਸ਼ ਕੈਂਪ ਵਿੱਚ ਅੱਖਾਂ ਦੀ ਜਾਂਚ ਅਤੇ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਮੁਫ਼ਤ ਲੈਂਸ ਵੀ ਪਾਏ ਜਾਣਗੇ। ਇਸ ਤੋਂ ਇਲਾਵਾ ਇਕ ਜਨਰਲ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾਵੇਗਾ। ਇਸ ਵਿੱਚ ਮਰੀਜ਼ਾਂ ਦੀ ਸਿਹਤ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿੱਥੇ ਇੱਛੁਕ ਵਿਅਕਤੀ ਖੂਨਦਾਨ ਕਰ ਕੇ ਜ਼ਿੰਦਗੀਆਂ ਬਚਾਉਣ ਵਿੱਚ ਯੋਗਦਾਨ ਪਾ ਸਕਦੇ ਹਨ। ਕੈਂਪ ਵਿੱਚ ਹਿੱਸਾ ਲੈਣ ਲਈ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਤੀ ਜਾਵੇਗੀ। ਥੰਮਣ ਪਰਿਵਾਰ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।