ਸਿਲਵਰ ਓਕ ਸਕੂਲ ’ਚ ਕੇਜੀ ਵਿੰਗ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਸਿਲਵਰ ਓਕ ਸਕੂਲ ’ਚ ਕੇਜੀ ਵਿੰਗ ਦਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sat, 17 Oct 2026 04:14 PM (IST)
Updated Date: Sat, 17 Oct 2026 04:15 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਵਿਖੇ ਕੇਜੀ ਵਿੰਗ ਦਾ ਇਨਾਮ ਵੰਡ ਸਮਾਰੋਹ ਬੜੀ ਧੂਮ ਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਦੇ ਵਿੱਚ ਸੈਸ਼ਨ 2025-26 ਦੇ ਵਿੱਚ ਪੜ੍ਹਾਈ ਦੇ ਖੇਤਰ ਵਿੱਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਕੂਲ ਵੱਲੋਂ ਸਨਮਾਨ ਕੀਤਾ ਗਿਆ। ਇਨਾਮ ਵੰਡ ਸਮਾਰੋਹ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਅਤੇ ਵਾਈਸ ਚੇਅਰਪਰਸਨ ਕਮਲੇਸ਼ ਕੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਨੇ ਕਿਹਾ ਕਿ ਸਿਲਵਰ ਓਕ ਸਕੂਲ ਦੇ ਬੱਚੇ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਅੱਜ ਦਾ ਇਹ ਸਮਾਰੋਹ ਉਨ੍ਹਾਂ ਬੱਚਿਆਂ ਦੇ ਸਨਮਾਨ ਵਿੱਚ ਰੱਖਿਆ ਗਿਆ ਹੈ। ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਖੁਸ਼ੀ ਦਾ ਇਜ਼ਹਾਰ ਕਰਤੇ ਹੋਏ ਸਮੂਹ ਮਾਪਿਆਂ ਨੂੰ ਬੱਚਿਆਂ ਦੀ ਉਪਲਬਧੀ ਉੱਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਬਲਜੀਤ, ਪਰਮਜੀਤ, ਸੁਮੀਤ, ਕੰਚਨ, ਗੁਰਪ੍ਰੀਤ, ਨੀਨਾ, ਮਨੀਸ਼ਾ, ਰੁਪਿੰਦਰ, ਅਨੁਰਾਧਾ, ਪੁਸ਼ਪਾ, ਅਮਨਜੋਤ, ਅਮਨ ਅਤੇ ਹੋਰ ਸਟਾਫ ਵੀ ਮੌਜੂਦ ਸੀ।