- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਹਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹੀਰਾ ਸਿੰਘ ਪਿੰਡ ਬਿਹਾਲਾ ਵਿਖੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ, ਇਲਾਕੇ ਦੀਆਂ ਸੰਗਤਾਂ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬ੍ਰਹਮ ਗਿਆਨੀ 108 ਸੰਤ ਬਾਬਾ ਹੀਰਾ ਸਿੰਘ ਜੀ ਦੀ 83ਵੀਂ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿੱਚ ਭਾਈ ਕਮਲਜੀਤ ਸਿੰਘ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਭਾਈ ਰਵਿੰਦਰ ਸਿੰਘ ਬਿਹਾਲਾ, ਸੰਤ ਅਮਰਜੀਤ ਸਿੰਘ ਹਰਖੋਵਾਲ, ਢਾਡੀ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਆਦਿ ਨੇ ਸੰਗਤਾਂ ਨੂੰ ਕਥਾ ਕੀਰਤਨ, ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਸਰਵਣ ਕਰਵਾ ਕੇ ਨਿਹਾਲ ਕੀਤਾ ਅਤੇ ਸੰਤ ਬਾਬਾ ਹੀਰਾ ਸਿੰਘ ਦੇ ਉੱਚੇ ਅਤੇ ਸੁੱਚੇ ਜੀਵਨ ਤੋਂ ਸੇਧ ਰਹਿਣ ਲਈ ਸੰਗਤਾਂ ਨੂੰ ਕਿਹਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਭਾਈ ਗੁਲਜਾਰ ਸਿੰਘ ਮੁੱਖ ਗ੍ਰੰਥੀ, ਭਾਈ ਜਸਵੀਰ ਸਿੰਘ ਸ਼ੀਰਾ, ਸਰਪੰਚ ਨਵਦੀਪ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ, ਗ੍ਰਾਮ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ।