ਭਾਜਪਾ ਵੱਲੋਂ ਖੁਰਾਨਾ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ
ਜਵਾਹਰ ਖੁਰਾਣਾ ਮੁੜ ਬਣੇ ਭਾਜਪਾ ਦੇ ਸਟੇਟ ਐਗਜ਼ੀਕਿਊਟਿਵ ਮੈਂਬਰ
Publish Date: Sat, 17 Oct 2026 04:57 PM (IST)
Updated Date: Sat, 17 Oct 2026 05:00 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਜਵਾਹਰ ਖੁਰਾਣਾ ਨੂੰ ਮੁੜ ਭਾਜਪਾ ਦਾ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਭਾਜਪਾ ਹੁਸ਼ਿਆਰਪੁਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਜਵਾਹਰ ਖੁਰਾਣਾ ਨੇ ਛੇ ਸਾਲ ਤੱਕ ਜ਼ਿਲ੍ਹਾ ਪ੍ਰਧਾਨ ਅਤੇ ਪੰਜ ਸਾਲ ਤੱਕ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਹ ਜ਼ਿਲ੍ਹਾ ਰੂਪਨਗਰ ਅਤੇ ਜ਼ਿਲ੍ਹਾ ਜਲੰਧਰ ਦੇ ਇੰਚਾਰਜ ਵੀ ਰਹੇ ਹਨ। ਉਹ ਦਿੱਲੀ ਵਿੱਚ ਐਨਸੀਐਫ ਦੇ ਦੋ ਸਾਲ ਤੱਕ ਮੈਂਬਰ ਰਹੇ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਯੋਗਦਾਨ ਪਾਉਂਦੇ ਰਹੇ ਹਨ। ਖੁਰਾਣਾ ਪਿਛਲੇ ਦਸ ਸਾਲਾਂ ਤੋਂ ਲਗਾਤਾਰ ਭਾਜਪਾ ਦੇ ਸਟੇਟ ਐਗਜ਼ੀਕਿਊਟਿਵ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪਾਰਟੀ ਲਈ ਲੰਬੇ ਸਮੇਂ ਤੋਂ ਸਰਗਰਮ ਰਹਿੰਦਿਆਂ ਉਨ੍ਹਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਆਪਣੀ ਮੁੜ ਨਿਯੁਕਤੀ ’ਤੇ ਜਵਾਹਰ ਖੁਰਾਣਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ, ਪੰਜਾਬ ਪ੍ਰਧਾਨ ਅਤੇ ਕੇਂਦਰੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਆਭਾਰ ਪ੍ਰਗਟਾਇਆ।