ਮਾਡਰਨ ਗਰੁੱਪ ਆਫ਼ ਕਾਲਜਿਸ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਾਇਆ
ਮਾਡਰਨ ਗਰੁੱਪ ਆਫ਼ ਕਾਲਜਿਸ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਾਇਆ
Publish Date: Sat, 17 Oct 2026 05:34 PM (IST)
Updated Date: Sat, 17 Oct 2026 05:36 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਐੱਨਐੱਸਐੱਸ ਵਿੰਗ ਵੱਲੋਂ ਰੈੱਡ ਰਿਬਨ ਕਲੱਬ, ਹੈਲਥ ਐਂਡ ਵੈੱਲਨੈੱਸ ਕਲੱਬ, ਯੂਥ ਪਾਵਰ ਗਰੁੱਪ ਮੁਕੇਰੀਆਂ ਅਤੇ ਸਿਵਲ ਹਸਪਤਾਲ ਮੁਕੇਰੀਆਂ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਕਾਲਜ ਵਿਖੇ ਇੱਕ ਰੋਜ਼ਾ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਸੰਸਥਾ ਦੇ ਚੇਅਰਮੈਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ’ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ। ਕੈਂਪ ਨੂੰ ਸਫਲ ਬਣਾਉਣ ਵਿੱਚ ਐੱਨਐੱਸਐੱਸ ਵਿੰਗ ਦੇ ਸੰਚਾਲਕਾਂ ਸੁਖਜਿੰਦਰ ਸਿੰਘ, ਪ੍ਰੋ. ਪਰਵਿੰਦਰ ਸਿੰਘ, ਡਾ. ਕਮਲ ਕਿਸ਼ੋਰ ਅਤੇ ਸੋਨਾਲੀ ਸੈਣੀ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਕੈਂਪ ਦੇ ਸਫ਼ਲ ਆਯੋਜਨ ਲਈ ਸਮੁੱਚੀ ਟੀਮ ਅਤੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਸਮਾਜ ਭਲਾਈ ਦੇ ਕਾਰਜ ਨਿਰੰਤਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।