‘ਆਪ’ ਦੇ ਰਾਜ ’ਚ ਫੈਲੀ ਅਰਾਜਕਤਾ : ਵਰਿੰਦਰ ਲਗਵਾਲ ਪੰਜਾਬ ਦੇ ਵਿਕਾਸ ਲਈ ਖੇਤਰੀ ਹਿੱਤਾਂ ਨੂੰ ਤਰਜੀਹ ਦੇਣਾ ਜ਼ਰੂਰੀ: ਵਰਿੰਦਰ ਲਗਵਾਲ
Publish Date: Sat, 17 Oct 2026 05:52 PM (IST)
Updated Date: Sat, 17 Oct 2026 05:54 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਸ਼੍ਰੋਮਣੀ ਅਕਾਲੀ ਦਲ ਮੁਕੇਰੀਆਂ ਦੇ ਹਲਕਾ ਇੰਚਾਰਜ ਵਰਿੰਦਰ ਲਗਵਾਲ ਦੀ ਅਗਵਾਈ ਹੇਠ ਮੁਕੇਰੀਆਂ ਵਿਖੇ ਜਨ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪਾਰਟੀ ਆਗੂਆਂ ਨੇ ਪੰਜਾਬ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ, ਨਸ਼ਿਆਂ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਰਿੰਦਰ ਲਗਵਾਲ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਖੇਤਰੀ ਹਿੱਤਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ ਅਤੇ ਪਾਰਟੀ ਇਸ ਮਕਸਦ ਲਈ ਵਚਨਬੱਧ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਲਗਵਾਲ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਸਬੰਧੀ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ ਜਦਕਿ ਸੂਬੇ ਅੰਦਰ ਅਰਾਜਕਤਾ ਫੈਲੀ ਹੋਈ ਹੈ ਤੇ ਹਰ ਵਰਗ ਪ੍ਰੇਸ਼ਾਨੀ ਦੇ ਆਲਮ ਵਿੱਚ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਬੀਬੀ ਸਰਬਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਦੋਸ਼ੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ, ਇੰਦਰਜੀਤ ਸਿੰਘ, ਰਿੰਕੂ ਡਡਵਾਲ, ਸੂਰਮ ਸਿੰਘ, ਵਿਨੈ ਪ੍ਰਤਾਪ, ਜਨਕ ਸਿੰਘ, ਸ਼ੇਰ ਸਿੰਘ, ਪਰਵੀਨ ਕੁਮਾਰ ਰਾਣਾ, ਲਖਨ ਸਿੰਘ, ਸ਼ਾਮ ਸਿੰਘ, ਸੰਜੀਵ ਰਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।