- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਨਸਰਾਲਾ ਵਿਖੇ ਲਗਾਏ ਮੁਫ਼ਤ ਕੈਂਸਰ ਸਕ੍ਰੀਨਿੰਗ ਕੈਂਪ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ’ਚ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਨ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਆਮ ਆਦਮੀ ਕਲੀਨਿਕ ਨਸਰਾਲਾ ਵਿਖੇ ਮੁਫ਼ਤ ਕੈਂਸਰ ਸਕ੍ਰੀਨਿੰਗ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਲਿਵਾਸਾ ਹਸਪਤਾਲ ਦੀ ਵਿਸ਼ੇਸ਼ ਸਕ੍ਰੀਨਿੰਗ ਬੱਸ ਰਾਹੀਂ ਪ੍ਰੋਸਟੇਟ ਕੈਂਸਰ ਦੀ ਜਾਂਚ ’ਚ ਸਹਾਇਤਾ ਲਈ ਪੀਐੱਸਏ ਟੈਸਟ, ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਸਕ੍ਰੀਨਿੰਗ ਲਈ ਪੈਪ ਸਮੀਅਰ ਟੈਸਟ ਅਤੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਦੀ ਮੁਫ਼ਤ ਸਹੂਲਤ ਉਪਲਬਧ ਕਰਵਾਈ ਗਈ।