ਸਰ ਮਾਰਸ਼ਲ ਸਕੂਲ ਵਿਖੇ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਾਲਾਨਾ ਖੇਡਾਂ’ ਸ਼ਾਨੋ-ਸ਼ੌਕਤ ਨਾਲ ਸਮਾਪਤ
Publish Date: Mon, 19 Oct 2026 03:46 PM (IST)
Updated Date: Mon, 19 Oct 2026 03:48 PM (IST)
ਬਲਜੀਤ ਸੈਣੀ, ਪੰਜਾਬੀ ਜਾਗਰਣ ਮਿਆਣੀ : ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਅਤੇ ਸਪੋਰਟਸ ਹੈੱਡ ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ ਸਰ ਮਾਰਸ਼ਲ ਸਲਾਨਾ ਖੇਡਾਂ ਅੱਜ ਖੇਡ ਭਾਵਨਾ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਈਆਂ। 16 ਅਕਤੂਬਰ ਤੋਂ ਸ਼ੁਰੂ ਹੋਈਆਂ ਇਹਨਾਂ ਤਿੰਨ-ਦਿਨਾ ਖੇਡਾਂ ਦੇ ਮੁਕਾਬਲੇ ਕਰਵਾਏ। ਖੇਡ ਮੁਕਾਬਲਿਆਂ ਵਿੱਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ ਵੈਦ ਅਤੇ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਦੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਮਿਹਨਤ ਨਾਲ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਦੌੜਾਂ, ਲੌਂਗ ਜੰਪ, ਖੋ-ਖੋ, ਵਾਲੀਬਾਲ, ਬਾਸਕਟਬਾਲ, ਬੈਡਮਿੰਟਨ, ਟੈਨਿਸ, ਰੱਸਾ-ਕੱਸੀ ਅਤੇ ਕਬੱਡੀ ਸ਼ਾਮਲ ਸਨ। ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ ਵੈਦ ਨੇ ਕੁੱਲ 29 ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਓਵਰਆਲ ਟਰਾਫੀ ਤੇ ਕਬਜ਼ਾ ਕੀਤਾ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਅਤੇ ਪ੍ਰਿੰਸੀਪਲ ਕੁਲਵੀਰ ਸਿੰਘਨੇ ਕਿਹਾ ਸਰ ਮਾਰਸ਼ਲ ਐਜੂਕੇਸ਼ਨਲ ਸੋਸਾਇਟੀ ਦਾ ਮੁੱਖ ਮਕਸਦ ਕੇਵਲ ਪੜ੍ਹਾਈ ਹੀ ਨਹੀਂ, ਸਗੋਂ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਹਨਾਂ ਨੇ ਜੇਤੂ ਖਿਡਾਰੀਆਂ, ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ, ਕੋਚਾਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਇਹਨਾਂ ਸਫਲ ਖੇਡਾਂ ਲਈ ਵਧਾਈ ਦਿੱਤੀ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਬੋਰਡ ਮੈਂਬਰ, ਬਲਵਿੰਦਰ ਕੌਰ ਮਾਰਸ਼ਲ, ਕੁਲਵਿੰਦਰ ਕੌਰ ਮਾਰਸ਼ਲ, ਪ੍ਰਿੰਸੀਪਲ ਰਮਨਦੀਪ ਸਿੰਘ, ਪ੍ਰਿੰਸੀਪਲ ਪਰਵਿੰਦਰ ਸਿੰਘ, ਈ ਓ ਕਮਲਪ੍ਰੀਤ ਸਿੰਘ ਅਤੇ ਤਿੰਨਾਂ ਸਕੂਲਾਂ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ।