ਕੀਰਤਨ ਦਰਬਾਰ ’ਚ ਸੰਤ ਮਹਾਂਪੁਰਸ਼ਾਂ, ਸਿੰਘ ਸਾਹਿਬਾਨਾਂ ਭਰੀ ਹਾਜ਼ਰੀ ਇਕੋਤਰੀ ਸਮਾਗਮਾਂ ਦੇ ਲੜੀਵਾਰ ਕੀਰਤਨ ਦਰਬਾਰ ਦੌਰਾਨ ਸੰਤ ਮਹਾਂਪੁਰਸ਼ਾਂ, ਸਿੰਘ ਸਾਹਿਬਾਨਾਂ ਭਰੀ ਹਾਜ਼ਰੀ
Publish Date: Tue, 20 Oct 2026 03:40 PM (IST)
Updated Date: Tue, 20 Oct 2026 03:42 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਦੇਸ਼ ਵਿਦੇਸ਼ ਅੰਦਰ ਅੰਮ੍ਰਿਤ ਰੂਪੀ ਕੁੰਭ ਦੇ ਨਾਂ ਨਾਲ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਮਹਾਨ ਸਲਾਨਾ ਇਕੋਤਰੀ ਸਮਾਗਮ ਦੇ ਚਲਦਿਆ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਦੇਸ਼ ਵਿਦੇਸ਼ ਤੋਂ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪਹੁੰਚੀਆਂ ਹਨ ਤੇ ਲਗਾਤਾਰ ਚੱਲ ਰਹੀ ਇਕੋਤਰੀ ਸਮਾਗਮਾਂ ਦੀ ਲੜੀ ਵਿੱਚ ਆਪਣੀ ਹਾਜ਼ਰੀ ਭਰੀ । ਇਹਨਾਂ ਸਮਾਗਮਾਂ ਦੇ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇੰਨ੍ਹਾਂ ਇਕੋਤਰੀ ਸਮਾਗਮਾਂ ਦੇ ਚਲਦਿਆਂ ਹਰ ਰੋਜ਼ ਸ਼ਾਮ ਨੂੰ 7 ਵਜੇ ਤੋਂ ਲੈ ਕੇ ਰਾਤਰੀ 10 ਵਜੇ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਗੁਰਮਤਿ ਸਮਾਗਮ ਮੌਕੇ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ ਅਤੇ ਹੋਰ ਪੰਥਕ ਸ਼ਖਸੀਅਤਾਂ ਹਿੱਸਾ ਲੈ ਰਹੀਆਂ ਹਨ । ਇਸ ਮੌਕੇ ਪਹੁੰਚੇ ਵੱਖ ਵੱਖ ਸੰਤਾਂ ਮਹਾਪੁਰਸ਼ਾਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰ ਸ਼ਬਦ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇੰਨ੍ਹਾਂ ਇਕੋਤਰੀ ਸਮਾਗਮਾਂ ਦੇ ਚਲਦਿਆਂ ਸੱਤਵੀਂ ਲੜੀ ਦੇ ਭੋਗ ਪਾਏ ਗਏ । ਇਸ ਮੌਕੇ ਤੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਆਖਿਆ ਕਿ 26 ਅਕਤੂਬਰ ਨੂੰ 101 ਸ਼੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਸਮਾਗਮ ਮੌਕੇ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਅੰਮ੍ਰਿਤ ਪਾਨ ਕਰੇ ਤਾਂ ਕਿ ਉਹ ਸਦਾ ਸਦਾ ਲਈ ਗੁਰੂ ਵਾਲੇ ਬਣ ਸਕਣ । ਇਸ ਮੌਕੇ ਸੰਤ ਰਜਨੀਸ਼ ਸਿੰਘ ਜੀ, ਸੰਤ ਬਾਬਾ ਜੋਗਾ ਸਿੰਘ ਜੀ, ਸੰਤ ਬਾਬਾ ਪਰਮਜੀਤ ਸਿੰਘ ਜੀ, ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਜੀ ਪਰਵਾਨਾ, ਸੰਤ ਅਮਰੀਕ ਸਿੰਘ ਜੀ ਪੰਜ ਭੈਣੀਆਂ, ਭਾਈ ਹਰਮੇਲ ਪ੍ਰਕਾਸ਼ ਸਿੰਘ ਆਦੀ ਦੇ ਜਥਿਆਂ ਨੇ ਆਪਣੀ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਵਿਸ਼ਵ ਪ੍ਰਸਿੱਧ ਮਹਾਨ ਸਲਾਨਾ ਨਗਰ ਕੀਰਤਨ 25 ਨੂੰ ਸਜਾਏ ਜਾਣਗੇ ਜਿਨਾਂ ਦੀਆਂ ਤਿਆਰੀਆਂ ਪ੍ਰਬੰਧਕਾਂ ਵੱਲੋਂ ਜ਼ੋਰਾਂ ਤੇ ਚੱਲ ਰਹੀਆਂ ਹਨ ।