ਬੀਨੇਵਾਲ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਪ ’ਚ ਸ਼ਾਮਲ
ਪਿੰਡ ਬੀਨੇਵਾਲ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Wed, 21 Oct 2026 03:50 PM (IST)
Updated Date: Wed, 21 Oct 2026 03:51 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਨਜ਼ਰ ਆਈ, ਜਦੋਂ ਪਿੰਡ ਬੀਨੇਵਾਲ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਪਾਰਟੀ ਨਾਲ ਜੁੜੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੀ ਤਰੱਕੀ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਪਿੰਡ ਬੀਨੇਵਾਲ ਤੋਂ ਬੱਗੋ, ਸੀਮਾ, ਕਮਲੇਸ਼, ਸ਼ਿੰਦੋ, ਅਮਨਾ, ਹਰਪ੍ਰੀਤ, ਸ਼ਿੰਦੋ (ਸਾਬਕਾ ਪੰਚ), ਹੀਰਾ ਸਿੰਘ (ਬਲਾਕ ਪ੍ਰਧਾਨ, ਐੱਸ.ਸੀ. ਵਿੰਗ), ਗੁਬਕਸ ਰਾਏ ਬੰਗਾ, ਰਜਿੰਦਰ ਕੁਮਾਰ ਬੰਗਾ, ਸੋਢੀ, ਅਸ਼ਨੀ, ਜਗਤਾਰ ਅਤੇ ਦਾਤਾ ਰਾਮ ਸਮੇਤ ਹੋਰ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।