- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈ.ਐਸ.ਆਈ. ਹਸਪਤਾਲ ਵਿਖੇ 22 ਸਤੰਬਰ ਨੂੰ ਵਿਸ਼ੇਸ਼ ਟੀਕਾਕਰਨ ਸੈਸ਼ਨ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਲੋਕਾਂ ਨੂੰ ਸਮੇਂ ਸਿਰ ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 22 ਸਤੰਬਰ 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਈ.ਐਸ.ਆਈ. ਹਸਪਤਾਲ, ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬੱਚਿਆਂ, ਕਿਸ਼ੋਰਾਂ ਅਤੇ ਗਰਭਵਤੀ ਮਹਿਲਾਵਾਂ ਨੂੰ ਉਨ੍ਹਾਂ ਦੀ ਟੀਕਾਕਰਨ ਅਨੁਸੂਚੀ ਅਨੁਸਾਰ ਬਕਾਇਆ ਟੀਕੇ ਮੁਫ਼ਤ ਲਗਾਏ ਜਾਣਗੇ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਇਹ ਸੈਸ਼ਨ ਕੇਵਲ ਈ.ਐਸ.ਆਈ. ਹਸਪਤਾਲ ਦੇ ਨੇੜਲੇ ਮੁਹੱਲੇ ਜਾਂ ਕਿਸੇ ਇੱਕ ਇਲਾਕੇ ਦੇ ਵਸਨੀਕਾਂ ਲਈ ਹੀ ਨਹੀਂ ਹੈ, ਸਗੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਨਾਲ ਸਬੰਧਤ ਯੋਗ ਲਾਭਪਾਤਰੀ, ਜਿਨ੍ਹਾਂ ਦੀ ਕੋਈ ਟੀਕਾਕਰਨ ਖੁਰਾਕ ਬਕਾਇਆ ਹੈ, ਇਸ ਸੈਸ਼ਨ ਦਾ ਲਾਭ ਲੈ ਸਕਦੇ ਹਨ।