ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ
ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Thu, 08 Jan 2026 03:29 PM (IST)
Updated Date: Fri, 09 Jan 2026 04:00 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਮਾਤਾ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ 11 ਰੋਜ਼ਾ ਗੁਰਮਤਿ ਸਮਾਗਮ ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਲਗਾਤਾਰ 11 ਦਿਨ ਚੱਲੇ ਸਮਾਗਮ ਦੌਰਾਨ ਨਵਾਂ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀ ਸਮੂਹ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਜ਼ਾਨਾ ਮੂਲ ਮੰਤਰ ਦੇ ਜਾਪ ਕਰਕੇ ਅਤੇ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਭਰੇ ਗੌਰਵਮਈ ਇਤਿਹਾਸ ਦੀ ਕਥਾ ਸਰਵਣ ਕਰਨ ਉਪਰੰਤ ਅਖੀਰਲੇ ਦਿਨ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਸਤਵਿੰਦਰ ਸਿੰਘ ਬਜਰਾਵਰ, ਰਾਜਾ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਬੀਬੀਆਂ ਦਾ ਜਥਾ ਅਤੇ ਬੱਚਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ, ਗੁਰਮਤਿ ਵਿਚਾਰਾਂ ਅਤੇ ਗੁਰ ਇਤਿਹਾਸ ਦੁਆਰਾ ਨਿਹਾਲ ਕੀਤਾ। ਇਸ ਮੌਕੇ ਭਾਈ ਰਾਜਾ ਸਿੰਘ ਖਾਲਸਾ ਅਤੇ ਪਹੁੰਚੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਵਲੋਂ ਸ੍ਰਿਸ਼ਟੀ ਦੇ ਸਭ ਧਰਮਾਂ ਦੇ ਸਤਿਕਾਰ, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਦੇ ਖਿਲਾਫ਼ ਕੀਤੀ ਗਈ ਬੇਮਿਸਾਲ ਕੁਰਬਾਨੀ ਦੇ ਗੌਰਵਮਈ ਇਤਿਹਾਸ ਨੂੰ ਸੰਸਾਰ ਭਰ ਵਿੱਚ ਪ੍ਰਚਾਰਨ ਦੀ ਲੋੜ ਹੈ ਤਾਂ ਜੋ ਸਮੁੱਚੇ ਸਮਾਜ ਵਿੱਚ ਆਪਸੀ ਭਾਈਚਾਰਕ ਪਿਆਰ ਦੀਆਂ ਸਾਂਝਾਂ ਨੂੰ ਹੋਰ ਵੀ ਮਜਬੂਤ ਕੀਤਾ ਜਾ ਸਕੇ ਅਤੇ ਇੱਕ ਚੰਗੇ ਤੇ ਨਰੋਏ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਉਹਨਾਂ ਨੇ ਗੁਰੂ ਸਾਹਿਬ ਜੀ ਵਲ਼ੋਂ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਰਾਜਾ ਸਿੰਘ ਖਾਲਸਾ ਮੁੱਖ ਸੇਵਾਦਾਰ, ਬਲਵੀਰ ਸਿੰਘ ਖਜਾਨਚੀ, ਸਰਦਾਰਾ ਸਿੰਘ, ਅਮਰਜੀਤ ਸਿੰਘ ਗਿੱਲ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਦਲਵਿੰਦਰ ਸਿੰਘ, ਗੁਰਜੀਤ ਸਿੰਘ, ਵਿਜੈ ਸਿੰਘ, ਇਕਜੋਤਪ੍ਰੀਤ, ਸੁੱਚਾ ਸਿੰਘ, ਹਰਜਿੰਦਰ ਸਿੰਘ, ਪਾਲਾ ਸਿੰਘ, ਦਿਲਬਾਗ ਸਿੰਘ, ਜਤਿੰਦਰ ਕੁਮਾਰ, ਨੰਬਰਦਾਰ ਸਤੀਸ਼ ਕੁਮਾਰ, ਨੰਬਰਦਾਰ ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਪ੍ਰਦੀਪ ਸਿੰਘ, ਇੰਦਰਜੀਤ, ਸਾਹਿਲ, ਅੰਮ੍ਰਿਤਪਾਲ ਸਿੰਘ, ਲੱਭੀ, ਗਗਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਤਨ ਮਨ ਧਨ ਦੇ ਨਾਲ ਸੇਵਾ ਕਰਨ ਵਾਲੇ ਸ਼ਰਧਾਲੂਆਂ ਨੂੰ ਗੁਰੂ ਘਰ ਵੱਲੋਂ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।