ਗੁ: ਹਰੀਆਂ ਵੇਲਾਂ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਗੁ: ਹਰੀਆਂ ਵੇਲਾਂ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
Publish Date: Sat, 31 Jan 2026 05:09 PM (IST)
Updated Date: Sun, 01 Feb 2026 04:07 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਪਾਤਸ਼ਾਹੀ ਸੱਤਵੀਂ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਕਮਲਜੀਤ ਸਿੰਘ ਅਤੇ ਭਾਈ ਸਾਹਿਬ ਸਿੰਘ ਹਜੂਰੀ ਰਾਗੀ ਜਥਾ ਸ਼੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ, ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ, ਭਾਈ ਪਰਮਜੀਤ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜੁਝਾਰ ਸਿੰਘ, ਢਾਡੀ ਗਿਆਨੀ ਸੁਖਦੇਵ ਸਿੰਘ ਖੜੌਦੀ, ਭਾਈ ਜਬਰਜੰਗ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ, ਗੁਰਮਤਿ ਵਿਚਾਰਾਂ ਤੇ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸਾਹਿਬ ਸਤਿਗੁਰੂ ਸੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਮਹਾਨ ਪਰਉਪਕਾਰੀ ਜੀਵਨ ਦਾ ਗੁਰ ਇਤਿਹਾਸ ਵੀ ਸਰਵਣ ਕਰਵਾਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਤਿਕਾਰ ਨੂੰ ਹਰ ਕੀਮਤ ਤੇ ਕਾਇਮ ਰੱਖਣ ਲਈ ਪ੍ਰੇਰਿਆ। ਇਸ ਮੌਕੇ ਹਰਭਜਨ ਸਿੰਘ ਮੀਤ ਪ੍ਰਧਾਨ ਸ੍ਰੀ ਪਾਉਂਟਾ ਸਾਹਿਬ, ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ, ਸੰਤ ਬਲਰਾਜ ਸਿੰਘ ਜਿਆਣ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪ੍ਰਿੰਸੀਪਲ ਡਾ. ਮਨਜੀਤ ਕੌਰ, ਸੰਤ ਚਰਨਜੀਤ ਸਿੰਘ ਜੱਸੋਵਾਲ, ਸੰਤ ਬਲਰਾਜ ਸਿੰਘ ਜਿਆਣ, ਹਰਮਿੰਦਰ ਸਿੰਘ ਸੰਧੂ, ਨਿਰਮਲ ਸਿੰਘ ਭੀਲੋਵਾਲ, ਸੰਤ ਬਲਵੀਰ ਸਿੰਘ ਹਰਿਆਣਾ, ਬਲਜਿੰਦਰ ਸਿੰਘ ਸੰਘਾ, ਕਰਨੈਲ ਸਿੰਘ ਯੂਐਸਏ, ਜਸਵੀਰ ਸਿੰਘ ਜੱਲੋਵਾਲ, ਚਰਨਜੀਤ ਸਿੰਘ ਟੱਕਰ ਸਮੇਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।