ਮਿਆਣੀ ਕਤਲਕਾਂਡ ਦੇ ਮੁਲਜ਼ਮਾਂ ਦੀ ਭੈਣ ਤੇ ਪਤਨੀ ਗ੍ਰਿਫਤਾਰ
ਮਿਆਣੀ ਕਤਲਕਾਂਡ ਦੇ ਮੁਲਜ਼ਮਾਂ ਦੀ ਭੈਣ ਤੇ ਪਤਨੀ ਗ੍ਰਿਫਤਾਰ
Publish Date: Sat, 31 Jan 2026 05:33 PM (IST)
Updated Date: Sun, 01 Feb 2026 04:08 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਥਾਣਾ ਟਾਂਡਾ ਪੁਲਿਸ ਨੇ ਬੀਤੇ ਦਿਨੀ ਬਲਾਕ ਟਾਂਡਾ ਦੇ ਕਸਬਾ ਮਿਆਣੀ ਵਿਖੇ ਸਤਿਕਰਤਾਰ ਹਾਡਵੇਅਰ ਦੁਕਾਨ ਤੇ ਸੂਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਬਲਵਿੰਦਰ ਸਿੰਘ ਮਾਮਲੇ ’ਚ ਮੁੱਖ ਮੁਲਜ਼ਮਾਂ ਦੀ ਭੈਣ ਅਤੇ ਪਤਨੀ ਨੂੰ ਪਨਾਹ ਦੇਣ ਦੇ ਜੁਰਮ ਵਿਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਔਰਤਾਂ ਦੀ ਪਛਾਣ ਲਵਪ੍ਰੀਤ ਕੌਰ ਅਤੇ ਸੋਨੀਆ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚੳ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ 16 ਜਨਵਰੀ ਨੂੰ ਪਿੰਡ ਮਿਆਣੀ ਵਿਖੇ ਦੁਕਾਨਦਾਰ ਬਲਵਿੰਦਰ ਸਿੰਘ ਨੂੰ ਉਸਦੀ ਦੁਕਾਨ ਅੰਦਰ ਦਾਖਲ ਹੋ ਕੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਹੈ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਾਲੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਮੁਲਜ਼ਮ ਤੇਜਿੰਦਰਪਾਲ ਸਿੰਘ ਚੰਨੀ, ਗੁਰਮਨ ਸਿੰਘ ਪੁੱਤਰ ਪ੍ਰਗਟ ਸਿੰਘ ਅਤੇ ਸਵਰਾਜ ਸਿੰਘ ਉਰਫ ਅਭੀ ਪੁੱਤਰ ਸੁਰਜੀਤ ਸਿੰਘ ਵਾਸੀ ਪੰਜ ਗਰਾਈਆਂ (ਰੰਗੜ ਨੰਗਲ) ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਸੀ, ਜਿੰਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਟਾਂਡਾ ਪੁਲਿਸ ਵੱਲੋਂ ਲਗਾਤਾਰ ਵੱਖ ਵੱਖ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਰਹੀ ਹੈ। ਐੱਸਐੱਚਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਿਸ ਨੇ ਹੁਣ ਮੁੱਖ ਮੁਲਜ਼ਮ ਤੇਜਿੰਦਰਪਾਲ ਸਿੰਘ ਚੰਨੀ ਦੀ ਪਤਨੀ ਲਵਪ੍ਰੀਤ ਕੌਰ ਅਤੇ ਸਵਰਾਜ ਸਿੰਘ ਉਰਫ ਅਭੀ ਦੀ ਭੈਣ ਸੋਨੀਆ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਵਰਾਜ ਦੇ ਭਰਾ ਅੰਸ਼ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਕਤਲਕਾਂਡ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਐਸਪੀਡੀ ਪਰਮਿੰਦਰ ਸਿੰਘ ਹੀਰ ਦੇ ਨਿਰਦੇਸ਼ਾਂ ਅਨੁਸਾਰ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਸਰਪ੍ਰਸਤੀ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।