ਵਿਆਹੁਤਾ ਨੂੰ ਤੰਗ ਕਰਨ ਦੇ ਦੋਸ਼ ’ਚ ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ
ਦਸੂਹਾ ਪੁਲਿਸ ਵੱਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ, ਸੱਸ-ਸਹੁਰੇ ਅਤੇ ਨਣਦ ਖ਼ਿਲਾਫ਼ ਮਾਮਲਾ ਦਰਜ
Publish Date: Wed, 25 Feb 2026 04:10 PM (IST)
Updated Date: Thu, 26 Feb 2026 04:01 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਦਸੂਹਾ ਪੁਲਿਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ਤੇ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਕਰਨ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਵਿੱਚ ਪਤੀ ਸਮੇਤ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਮਨਦੀਪ ਸਿੰਘ (ਪਤੀ), ਬਲਵਿੰਦਰ ਸਿੰਘ (ਸਹੁਰਾ), ਸੁਖਵਿੰਦਰ ਕੌਰ (ਸੱਸ) ਅਤੇ ਸੰਦੀਪ ਕੌਰ (ਨਣਦ), ਸਾਰੇ ਨਿਵਾਸੀ ਪਿੰਡ ਹਮਜਾ, ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਹਰਦੀਪ ਕੌਰ ਦਾ ਵਿਆਹ ਜਨਵਰੀ 2023 ਨੂੰ ਸਿੱਖ ਰੀਤੀ-ਰਿਵਾਜ ਅਨੁਸਾਰ ਮਨਦੀਪ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਦਿਨ ਤੱਕ ਸਭ ਕੁਝ ਠੀਕ ਰਿਹਾ ਪਰ ਬਾਅਦ ਵਿੱਚ ਉਸਦਾ ਪਤੀ ਮਨਦੀਪ ਸਿੰਘ, ਸੋਹਰਾ ਬਲਵਿੰਦਰ ਸਿੰਘ, ਸੱਸ ਸੁਖਵਿੰਦਰ ਕੌਰ ਅਤੇ ਨਣਦ ਸੰਦੀਪ ਕੌਰ ਘੱਟ ਦਾਜ ਲਿਆਉਣ ਦੇ ਤਾਹਨੇ ਮਾਰ ਕੇ ਉਸ ਨੂੰ ਕਥਿਤ ਤੌਰ ਤੇ ਪ੍ਰੇਸ਼ਾਨ ਕਰਨ ਲੱਗ ਪਏ। ਉਪਰੋਕਤ ਦੋਸ਼ੀਆਂ ਵੱਲੋਂ ਉਸ ਨਾਲ ਕਥਿਤ ਤੌਰ ਤੇ ਮਾਰਕੁੱਟ ਵੀ ਕੀਤੀ ਜਾਂਦੀ ਰਹੀ। ਉਸ ਨੇ ਦੋਸ਼ ਲਗਾਇਆ ਕਿ 25 ਲੱਖ ਰੁਪਏ ਅਤੇ ਥਾਰ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਦੱਸਿਆ ਹਰਦੀਪ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।