ਭੇਤਭਰੀ ਹਾਲਤ ’ਚ ਨੌਜਵਾਨ ਦੀ ਮਿਲੀ ਲਾਸ਼
ਭੇਤਭਰੀ ਹਾਲਤ ਵਿੱਚ ਨੌਜਵਾਨ ਦੀ ਮਿਲੀ ਲਾਸ਼
Publish Date: Wed, 25 Feb 2026 04:11 PM (IST)
Updated Date: Thu, 26 Feb 2026 04:01 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੇ ਪੈਂਦੇ ਪਿੰਡ ਦੇਣੋਵਾਲ ਖੁਰਦ ਲਾਗੇ ਰੇਲਵੇ ਟਰੈਕ ਤੋਂ ਇੱਕ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ। ਜਾਂਚ ਅਧਿਕਾਰੀ ਏਐਸਆਈ ਮੱਖਣ ਲਾਲ ਜੀਆਰਪੀ ਚੌਂਕੀ ਇੰਚਾਰਜ ਨਵਾਂਸ਼ਹਿਰ ਨੇ ਦੱਸਿਆ ਕਿ ਉਨਾਂ ਨੂੰ ਗੜਸ਼ੰਕਰ ਪੁਲਿਸ ਵੱਲੋਂ ਮੰਗਲਵਾਰ ਰਾਤ ਕਰੀਬ 8 ਵਜੇ ਜਾਣਕਾਰੀ ਮਿਲੀ ਕਿ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਰੇਲਵੇ ਟਰੈਕ ਤੇ ਪਈ ਹੈ। ਉਨਾਂ ਮੌਕੇ ਤੇ ਆ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ (30) ਪੁੱਤਰ ਦਾਰਾ ਸਿੰਘ ਵਾਸੀ ਕੁੱਲੇਵਾਲ ਥਾਣਾ ਗੜਸ਼ੰਕਰ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਅਨੁਸਾਰ ਬਲਜਿੰਦਰ ਸਿੰਘ ਇਕ ਦਿਨ ਪਹਿਲਾਂ ਘਰੋਂ ਸਰਕਾਰੀ ਹਸਪਤਾਲ ਤੋਂ ਦਵਾਈ ਲੈਣ ਲਈ ਆਇਆ ਸੀ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਲੱਗੇਗਾ।