ਸਨਾਤਨ ਧਰਮ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਸੀ.ਏ. ਨਤੀਜਾ ਸ਼ਾਨਦਾਰ, ਲਕਸ਼ਿਤਾ ਪਹਿਲੇ ਸਥਾਨ ‘ਤੇ
Publish Date: Wed, 25 Feb 2026 04:42 PM (IST)
Updated Date: Thu, 26 Feb 2026 04:04 AM (IST)
ਲਕਸ਼ਿਤਾ ਪਹਿਲੇ ਸਥਾਨ ’ਤੇ ਰਹੀ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦਾ ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਘੋਸ਼ਿਤ ਨਤੀਜਿਆਂ ਅਨੁਸਾਰ ਕਾਲਜ ਦੀ ਵਿਦਿਆਰਥਣ ਲਕਸ਼ਿਤਾ ਨੇ 91.25 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਰਾਧਿਕਾ ਸੂਦ ਨੇ 90.5 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਚਾਹਤ ਨੇ 89.75 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਕੰਪਿਊਟਰ ਵਿਭਾਗ ਦੀ ਮੁਖੀ ਪ੍ਰੋ. ਨਿਸ਼ਾ ਅਰੋੜਾ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।