- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਨੂੰ ਮਿਲੇਗੀ ਨਵੀਂ ਮਜ਼ਬੂਤੀ: ਸੁਮਿਤ ਡਡਵਾਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਕਾਂਗਰਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਰਣਨੀਤੀ ਸਬੰਧੀ ਮੁਕੇਰੀਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ ਨੇ ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ, ਅਰਜੁਨ ਐਵਾਰਡੀ ਤੇ ਵਿਧਾਇਕ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਡਵਾਲ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੀਟਿੰਗ ਦੌਰਾਨ ਪੰਜਾਬ ਕਾਂਗਰਸ ਨੂੰ ਸੰਗਠਨਾਤਮਕ ਤੌਰ ’ਤੇ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਮਿਤ ਡਡਵਾਲ ਨੇ ਕਿਹਾ ਕਿ ਪਰਗਟ ਸਿੰਘ ਦਾ ਸਿਆਸੀ ਤਜ਼ਰਬਾ, ਖੇਡ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸੰਗਠਨਾਤਮਕ ਸਮਰੱਥਾ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗੀ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਜਨਤਾ ਨਾਲ ਸਿੱਧਾ ਸੰਪਰਕ ਵਧਾਉਣ ਬਾਰੇ ਵੀ ਚਰਚਾ ਹੋਈ। ਉਨ੍ਹਾਂ ਨੇ ਉਮੀਦ ਕੀਤੀ ਕਿ ਪਾਰਟੀ ਦੇ ਆਗੂ ਤੇ ਵਰਕਰ ਏਕਤਾ ਅਤੇ ਪੂਰੀ ਮਿਹਨਤ ਨਾਲ 2027 ਦੀਆਂ ਚੋਣਾਂ ਲਈ ਤਿਆਰੀ ਕਰਨਗੇ।