- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੂ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਹਾਜੀਪੁਰ ਵਿਖੇ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਬਹੁਜਨ ਸਮਾਜ ਪਾਰਟੀ ਅਤੇ ਬਾਮਸੇਫ ਦੇ ਬਾਨੀ, ਮਹਾਨ ਸਮਾਜ ਸੁਧਾਰਕ ਬਾਬੂ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਸਬੰਧੀ ਹਾਜੀਪੁਰ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਸ਼ਮੂਲੀਅਤ ਕਰਦਿਆਂ ਬਾਬੂ ਕਾਂਸ਼ੀ ਰਾਮ ਦੇ ਜੀਵਨ, ਸੰਘਰਸ਼ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਮੀਟਿੰਗ ਦੌਰਾਨ ਗੋਬਿੰਦ ਸਿੰਘ ਕਾਨੂੰਗੋ, ਮਾਸਟਰ ਅਸ਼ੋਕ ਭਾਟੀਆ ਹਰਚੰਦ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬਾਬੂ ਕਾਂਸ਼ੀ ਰਾਮ ਦਾ ਮੰਨਣਾ ਸੀ ਕਿ ਸਮਾਜ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਰਾਜਨੀਤਿਕ ਤਾਕਤ ਹਾਸਲ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਉਨ੍ਹਾਂ ਨੇ ਬਾਮਸੇਫ ਅਤੇ ਦਲਿਤ ਸ਼ੋਸ਼ਿਤ ਸਮਾਜ ਸੰਘਰਸ਼ ਸਮਿਤੀ (ਡੀਐੱਸ-4) ਦਾ ਗਠਨ ਕੀਤਾ ਅਤੇ ਬਾਅਦ ਵਿੱਚ ਬਹੁਜਨ ਸਮਾਜ ਪਾਰਟੀ ਦੀ ਸਥਾਪਨਾ ਕੀਤੀ, ਜਿਸ ਨੇ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ।