- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਜਾਇਜ਼ ਮਾਈਨਿੰਗ ਮਾਮਲੇ ਦੀ ਸੀਬੀਆਈ ਜਾਂਚ ਦਾ ਫ਼ੈਸਲਾ ਸਵਾਗਤਯੋਗ: ਅਜੈ ਕੌਸ਼ਲ ਸੇਠੂ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਵਿੱਚ ਮਾਈਨਿੰਗ ਪ੍ਰਬੰਧਾਂ, ਸਰਕਾਰੀ ਨਿਗਰਾਨੀ ਅਤੇ ਪ੍ਰਸ਼ਾਸਨਿਕ ਜਵਾਬਦੇਹੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ ਸਮੇਤ ਹੋਰ ਹਲਕਿਆਂ ਅੰਦਰ 31 ਸਟੋਨ ਕਰੈਸ਼ਰਾਂ ਵਿੱਚੋਂ 26 ਚੱਲ ਰਹੇ ਸਨ, ਜਦਕਿ ਮਾਈਨਿੰਗ ਅਧਿਕਾਰੀ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਹਲਫ਼ਨਾਮੇ ਅਨੁਸਾਰ ਮਨਜ਼ੂਰਸ਼ੁਦਾ ਵਪਾਰਕ ਸਾਈਟਾਂ, ਜ਼ਮੀਨ ਮਾਲਕਾਂ ਦੀਆਂ ਸਾਈਟਾਂ ਅਤੇ ਕਰੈਸ਼ਰਾਂ ਨਾਲ ਸਬੰਧਤ ਮਾਈਨਿੰਗ ਸਾਈਟਾਂ ਵਿੱਚੋਂ ਕੋਈ ਵੀ ਚਾਲੂ ਨਹੀਂ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇ ਸਾਰੀਆਂ ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ ਬੰਦ ਸਨ ਤਾਂ ਸਟੋਨ ਕਰੈਸ਼ਰਾਂ ਤੱਕ ਕੱਚਾ ਮਾਲ ਕਿੱਥੋਂ ਪੁੱਜ ਰਿਹਾ ਸੀ।