ਪੁਲਿਸ ਨੇ ਵਿਦਿਆਰਥੀਆਂ ਨਾਲ ਮਿਲ ਕੇ ਕੱਢੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਟਾਂਡਾ ਪੁਲਿਸ ਨੇ ਵਿਦਿਆਰਥੀਆਂ ਨਾਲ ਮਿਲ ਕੱਢੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ
Publish Date: Mon, 12 Oct 2026 06:39 PM (IST)
Updated Date: Tue, 13 Oct 2026 04:06 AM (IST)
ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ : ਡੀਐੱਸਪੀ ਬਾਜਵਾ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਟਾਂਡਾ ਪੁਲਿਸ ਨੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੱਢੀ ਗਈ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੀ ਸਮਾਜਿਕ ਬੁਰਾਈ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸਕੂਲ ਆਫ ਐਮੀਨੈਂਸ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਰਵਿੰਦਰਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਡੀਐੱਸਪੀ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗੈਰ-ਕਾਨੂੰਨੀ ਜਾਇਦਾਦ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਜਿੱਥੇ ਨਸ਼ਾ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਆਮ ਜੀਵਨ ਵੱਲ ਲਿਆਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣਾ ਜੀਵਨ ਮੁੜ ਸੁਚੱਜੇ ਢੰਗ ਨਾਲ ਬਤੀਤ ਕਰ ਸਕਣ।