- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਲਗਾਇਆ, ਸਾਬਕਾ ਮੰਤਰੀ ਮਿਆਣੀ ਨੇ ਕੀਤਾ ਉਦਘਾਟਨ

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 558ਵੇਂ ਪ੍ਰਕਾਸ਼ ਪੁਰਬ ਅਤੇ ਰੇਖੀ ਹਰਬੰਸ ਹਸਪਤਾਲ ਦੀ ਵਰ੍ਹੇਗੰਢ ਮੌਕੇ ‘ਤੇਰਾ-ਤੇਰਾ’ ਦੇ ਸੰਦੇਸ਼ ਨੂੰ ਸਮਰਪਿਤ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਐੱਮ.ਡੀ. ਡਾ. ਸ਼ਿਵਰਾਜ ਰੇਖੀ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਉਦਘਾਟਨ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕੀਤਾ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਮੈਡੀਕਲ ਕੈਂਪ ਦੌਰਾਨ ਡਾ. ਸ਼ਿਵਰਾਜ ਰੇਖੀ ਸਮੇਤ ਮਾਹਿਰ ਡਾਕਟਰਾਂ ਦੀ ਟੀਮ ਨੇ ਕਰੀਬ 300 ਮਰੀਜ਼ਾਂ ਦੀ ਜਾਂਚ ਕੀਤੀ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਤੋਂ ਇਲਾਵਾ ਬੋਨ ਡੈਂਸਿਟੀ ਅਤੇ ਹੋਰ ਮੈਡੀਕਲ ਟੈਸਟ ਵੀ ਮੁਫ਼ਤ ਕੀਤੇ ਗਏ। ਚੁਣੇ ਗਏ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਵਿੱਚ ਮੁਫ਼ਤ ਲੈਂਜ਼ ਪਾਉਣ ਦਾ ਵੀ ਪ੍ਰਬੰਧ ਕੀਤਾ ਗਿਆ। ਸਾਬਕਾ ਮੰਤਰੀ ਮਿਆਣੀ ਨੇ ਹਸਪਤਾਲ ਦੇ ਇਸ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।