ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਮੇਹਟੀਆਣਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਨੂੰ ਨਾਮਜ਼ਦ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗਿਆਨ ਕੌਰ ਪਤਨੀ ਮੋਹਣ ਸਿੰਘ ਵਾਸੀ ਟੋਡਰਪੁਰ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਸੀਤਲ ਰਾਮ ਤੇ ਸੀਤਲ ਰਾਮ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਗੁੜੇ ਜ਼ਿਲ੍ਹਾ ਜਲੰਧਰ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਲਈ 10 ਲੱਖ ਰੁਪਏ ਲਏ ਸਨ, ਪਰ ਬਹੁਤ ਸਮਾਂ ਉਡੀਕ ਕਰਨ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਇੱਥੋਂ ਤਕ ਕਿ ਉਨ੍ਹਾਂ ਦੇ ਪਾਸਪੋਰਟ ਵੀ ਉਨ੍ਹਾਂ ਨੂੰ ਨਹੀਂ ਮੋੜੇ ਗਏ, ਜਿਸ ਉਪਰੰਤ ਪੁਲਿਸ ਵੱਲੋਂ ਸਿਕਾਇਤ 'ਤੇ ਕਾਰਵਾਈ ਕਰਦੇ ਹੋਏ ਮਾਮਲੇ ਦੀ ਤਫ਼ਤੀਸ਼ ਉਪਰੰਤ ਐੱਸਐੱਸਪੀ ਦਫ਼ਤਰ ਹੁਸ਼ਿਆਰਪੁਰ ਦੇ ਹੁਕਮਾਂ 'ਤੇ ਥਾਣਾ ਮੇਹਟੀਆਣਾ ਪੁਲਿਸ ਨੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।