ਹਰਦਿੰਦਰ ਦੀਪਕ, ਗੜ੍ਹਦੀਵਾਲਾ

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਮੈਂਬਰ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 348ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਲਿਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਸੁਖਦੇਵ ਸਿੰਘ ਮਾਗਾ, ਜਤਿੰਦਰ ਸਿੰਘ ਸੱਗਲਾ, ਮਾਸਟਰ ਗੁਰਚਰਨ ਸਿੰਘ ਕਾਲਰਾ, ਮਨਦੀਪ ਸਿੰਘ ਭਾਨਾ ਸਮੇਤ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣੇ ਅਤੇ ਪੂੰਜੀਪਤੀਆਂ ਨੂੰ ਲਾਭ ਦੇਣ ਲਈ ਕਿਸਾਨੀ ਤੇ ਹਰ ਵਰਗ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਅੱਜ ਦੇਸ਼ ਆਰਥਿਕ ਪੱਖੋਂ ਹੋਰ ਕਮਜ਼ੋਰ ਹੁੰਦਾ ਜਾ ਰਿਹਾ ਹੈ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਹੈ ਕਿਉਂਕਿ ਕੇਂਦਰ ਸਰਕਾਰ ਆਪਣੇ ਸਵਾਰਥ ਲਈ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵੇਚ ਦੇਣਾ ਚਾਹੁੰਦੀ ਹੈ ਇਹੀ ਕਾਰਨ ਹੈ ਕਿ ਅੱਜ ਹਰ ਖੇਤਰ ਵਿੱਚ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਅਮੀਰ ਕੀਤਾ ਜਾ ਰਿਹਾ ਹੈ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਮੱਧ ਵਰਗੀ ਪਰਿਵਾਰ ਵੀ ਕਾਲੇ ਕਾਨੂੰਨਾਂ ਦੀ ਮਾਰ ਹੇਠ ਆ ਕੇ ਉਜੜਨ ਲਈ ਮਜਬੂਰ ਹਨ। ਉਨਾਂ੍ਹ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਖੇਤੀ ਦੇ ਨਾਲ ਦੇਸ਼ ਨੂੰ ਬਚਾਉਣ ਲਈ ਦਿੱਲੀ ਵਿਖੇ ਜੋ ਸੰਘਰਸ਼ ਕਰ ਰਿਹਾ ਹੈ ਉਨ੍ਹਾਂ ਨਾਲ ਪੂਰਾ ਦੇਸ਼ ਇਕਜੁੱਟ ਹੋ ਕੇ ਕਿਸਾਨਾਂ ਨੂੰ ਪੂਰਨ ਸਮਰਥਨ ਦੇ ਰਿਹਾ ਹੈ। ਕਿਸਾਨਾਂ ਨੇ ਇੱਕ ਸੁਰ 'ਚ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਪਵੇਗਾ ਅਤੇ ਕਿਸਾਨ ਆਪਣੇ ਹੱਕਾਂ ਹੱਕ ਲੈ ਕੇ ਹੀ ਵਾਪਸ ਪਰਤਣਗੇ। ਜੇਕਰ ਕੇਂਦਰ ਸਰਕਾਰ ਨੇ ਖੇਤੀ ਤੇ ਬਣਾਏ ਕਨੂੰਨ ਰੱਦ ਨਹੀਂ ਕੀਤੇ ਤਾਂ ਇਸਦਾ ਨਤੀਜਾ ਚੋਣਾਂ ਦੌਰਾਨ ਭੁਗਤਾਨ ਨੂੰ ਤਿਆਰ ਰਹੇ। ਇਸ ਮੌਕੇ ਪੰਜਾਬ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਜਥੇਦਾਰ ਹਰਪਾਲ ਸਿੰਘ, ਮੁਖਤਿਆਰ ਸਿੰਘ, ਰਾਜਿੰਦਰ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਨੰਬਰਦਾਰ ਸੁਖਵੀਰ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ,ਦਾਰਾ ਸਿੰਘ ਆਦਿ ਹਾਜ਼ਰ ਸਨ।