ਫੋਟੋ 130 ਪੀ - ਕਾਬੂ ਕੀਤੇ ਮੁਲਜ਼ਮ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸਐੱਚਓ ਕੇਵਲ ਸਿੰਘ।

-

ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਥਾਣਾ ਸਦਰ ਦੀ ਪੁਲਿਸ ਨੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸਐੱਚਓ ਕੇਵਲ ਸਿੰਘ ਨੇ ਦੱਸਿਆ ਕਿ ਐੱਸਆਈ ਬਲਵਿੰਦਰ ਸਿੰਘ ਆਪਣੇ ਪੁਲਿਸ ਮੁਲਾਜ਼ਮਾਂ ਨਾਲ ਚੰਡੀਗੜ੍ਹ ਹਾਈਪਾਸ ਲਿੰਕ ਰੋਡ ਸ਼ੇਰਗੜ੍ਹ ਰਵੀਦਾਸ ਨਗਰ ਮੁਹੱਲਾ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲਂੋ 16 ਪੱਤੇ (ਕੁੱਲ 240 ਗੋਲੀਆਂ) ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਜਤਿੰਦਰਪਾਲ ਸਿੰਘ ਪੁੱਤਰ ਜਗਜੋਤ ਸਿੰਘ ਵਾਸੀ ਸਰਹੰਦੀਆ ਮੁਹੱਲਾ ਰਾਹੋ, ਜ਼ਿਲ੍ਹਾ ਸ਼ਹਿਦ ਭਗਤ ਸਿੰਘ ਨਗਰ ਹਾਲ ਵਾਸੀ ਬਾਜੀਗਰ ਮੁਹੱਲਾ ਪੁਰਹੀਰਾ ਥਾਣਾ ਮਾਡਲ ਟਾਊਨ ਦੇ ਰੂਪ 'ਚ ਹੋਈ ਹੈ। ਥਾਣਾ ਸਦਰ ਦੀ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।