
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 38 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ’ਚ ਥਾਣਾ ਦਸੂਹਾ ਦੇ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਿੱਜੀ ਸੂਚਨਾ ਮਿਲੀ ਸੀ ਕਿ ਧੁੱਸੀ ਬੰਨ੍ਹ ਦੀਆਂ ਝਾੜੀਆਂ ’ਚ ਇੱਕ ਨੋਜਵਾਨ ਹੱਥ ਵਿੱਚ ਇੱਕ ਕੈਨੀ ਪਲਾਸਟਿਕ ਦੀ ਫੜੀ ਖੜ੍ਹਾ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 38 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ’ਚ ਥਾਣਾ ਦਸੂਹਾ ਦੇ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਿੱਜੀ ਸੂਚਨਾ ਮਿਲੀ ਸੀ ਕਿ ਧੁੱਸੀ ਬੰਨ੍ਹ ਦੀਆਂ ਝਾੜੀਆਂ ’ਚ ਇੱਕ ਨੋਜਵਾਨ ਹੱਥ ਵਿੱਚ ਇੱਕ ਕੈਨੀ ਪਲਾਸਟਿਕ ਦੀ ਫੜੀ ਖੜ੍ਹਾ ਹੈ।
ਜਦੋਂ ਪੁਲਿਸ ਮੌਕਾ ’ਤੇ ਪੁੱਜੀ ਤਾਂ ਪਰਗਟ ਸਿੰਘ ਉਰਫ ਭੁਰੁ ਪੁੱਤਰ ਗਿਆਨ ਸਿੰਘ ਵਾਸੀ ਰਾਏ ਚੱਕ ਨੂੰ ਕਾਬੂ ਕਰ ਕੇ ਕੈਨੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 25 ਬੋਤਲਾਂ ਸ਼ਰਾਬ ਬਰਾਮਦ ਹੋਈ। ਜਿਸ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਦੇ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਿੱਜੀ ਸੂਚਨਾ ਮਿਲੀ ਸੀ ਕਿ ਸੁੱਚਾ ਰਾਮ ਉਰਫ ਬੰਟੀ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਮਾਂਝੀ ਬਾਹਰ ਠੇਕਿਆਂ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ ਜੋ ਕਿ ਹੁਣ ਵੀ ਸਤਿਆਲ ਪਿੰਡ ਦੀ ਗਰਾਊਂਡ ਨਜ਼ਦੀਕ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਦੋਂ ਪੁਲਿਸ ਮੌਕਾ ’ਤੇ ਪੁੱਜੀ ਤਾਂ ਸੁੱਚਾ ਰਾਮ ਨੂੰ 13 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।